ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਕਾਂਗਰਸ ਸਰਕਾਰ ’ਤੇ ਵਰਦਿਆਂ ਕਿਹਾ ਕਿ ਕੋਰੋਨਾ ਲਾਗ ਦੀ ਬੀਮਾਰੀ ਨਾਲ ਸਭ ਤੋਂ ਵੱਧ ਮੌਤਾਂ ਪੰਜਾਬ ’ਚ ਹੋ ਰਹੀਆਂ ਹਨ ਪਰ ਕਾਂਗਰਸ ਦੀ ਸਰਕਾਰ ਸੁੱਤੀ ਪਈ ਹੈ। ਉਸ ਨੂੰ ਕੋਈ ਫ਼ਿਕਰ ਨਹੀਂ ਹੈ। ਜੋ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ ਉਹ ਜ਼ਿੰਮੇਵਾਰੀ ਸਰਕਾਰ ਆਪਣੀ ਪੂਰੀ ਨਹੀਂ ਕਰ ਸਕੀ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਾਬ੍ਹ ਨੂੰ ਤਾਂ ਹਰ 5 ਮਿੰਟ ਬਾਅਦ ਟੀ.ਵੀ. ’ਤੇ ਦੱਸਣਾ ਚਾਹੀਦਾ ਹੈ ਕਿ ਵੈਕਸੀਨ ਲੱਗ ਕਿੱਥੇ ਰਹੀ ਹੈ ਤੇ ਕਿੱਥੇ-ਕਿੱਥੇ ਇਸ ਦੇ ਕੇਂਦਰ ਬਣਾਏ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਦਲਿਤ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰੇ ਕਾਂਗਰਸ : ਦੂਲੋ
ਉਨ੍ਹਾਂ ਇਹ ਵੀ ਕਿਹਾ ਕਿ ਇਸ ਕੋਰੋਨਾ ਲਾਗ ਦੀ ਬੀਮਾਰੀ ਪਿੰਡ ’ਚ ਸਭ ਤੋਂ ਵੱਧ ਫ਼ੈਲ ਰਹੀ ਹੈ ਅਤੇ ਮੁੱਖ ਮੰਤਰੀ ਦੀ ਕੋਈ ਮੋਨਿਟਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲੜਾਈ ’ਚ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦਾ ਮੁੱਖ ਮੰਤਰੀ ਪੂਰੀ ਤਰ੍ਹਾਂ ਫੇਲ੍ਹ ਹੋਏ ਹਨ। ਬਾਦਲ ਨੇ ਕਿਹਾ ਕਿ ਪੰਜਾਬ ’ਚ ਪੂਰੀ ਤਰ੍ਹਾਂ ਵੈਕਸੀਨ ਨਹੀਂ ਹੈ ਅਤੇ ਜੇਕਰ ਇਹ ਵੈਕਸੀਨ ਨਾ ਹੋਈ ਤਾਂ ਇਹ ਬੀਮਾਰੀ ਵੱਧਦੀ ਰਹਿਣੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਾਰੇ ਕੰਮ ਛੱਡ ਕੇ ਸਭ ਤੋਂ ਪਹਿਲਾਂ ਬਲੈਕ ਫਗੰਸ ਦਾ ਤਾਂ ਵੈਕਸੀਨ ਦਾ ਇੰਤਜ਼ਾਮ ਕੀਤਾ ਜਾਵੇ।ਅੱਜ ਤੱਕ ਮੁੱਖ ਮੰਤਰੀ ਨੇ ਕਿਸੇ ਵੀ ਹਸਪਤਾਲ ’ਚ ਜਾ ਕੇ ਨਹੀਂ ਦੇਖਿਆ ਕਿ ਲੋਕ ਕਿਸ ਤਰ੍ਹਾਂ ਨਾਲ ਇਹ ਸਭ ਕੁੱਝ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਬਠਿੰਡਾ: ਥਾਣੇਦਾਰ ਦੀ ਹਵਸ ਦੀ ਸ਼ਿਕਾਰ ਹੋਈ ਵਿਧਵਾ ਦੇ ਪੁੱਤ ਨੂੰ ਮਿਲੀ ਜ਼ਮਾਨਤ
ਅੱਗੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 9 ਕੋਵਿਡ ਦੇ ਸੈਂਟਰ ਖੋਲ੍ਹ ਦਿੱਤੇ ਗਏ ਹਨ ਅਤੇ ਅੱਜ 10ਵਾਂ ਖੋਲ੍ਹਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਸੇਵਾ ਸੰਭਾਲੀ ਹੈ।
ਇਹ ਵੀ ਪੜ੍ਹੋ: ਬਰਨਾਲਾ: ਮੋਟਰਸਾਇਕਲ 'ਤੇ ਸਵਾਰ 4 ਵਿਅਕਤੀਆਂ ਨਾਲ ਵਾਪਰਿਆ ਹਾਦਸਾ, ਤਿੰਨ ਦੀ ਮੌਕੇ ’ਤੇ ਹੀ ਮੌਤ
ਬਿਜਲੀ ਸਮਝੌਤੇ ਰੱਦ ਕਰਨ ਦੀ ਬਜਾਏ ਨਿਗੂਣਾ ਵਾਧਾ ਲੋਕਾਂ ਦੀਆਂ ਅੱਖਾਂ ਵਿਚ ਧੂੜ ਝੋਕਣ ਸਮਾਨ : ਹਰਪਾਲ ਚੀਮਾ
NEXT STORY