ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) — ਸਮੋਗ ਨਾਲ ਉੱਤਰ ਭਾਰਤ ਦੇ ਤਿੰਨ ਸੂਬਿਆਂ (ਪੰਜਾਬ, ਹਰਿਆਣਾ, ਦਿੱਲੀ) ਦਾ ਵਾਤਾਵਰਨ ਖਰਾਬ ਹੋਣ ਨਾਲ ਲੋਕਾਂ ਕਾਫੀ ਪਰੇਸ਼ਾਨ ਹਨ, ਉਥੇ ਹੀ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਵਲੋਂ ਕਿਸਾਨਾਂ ਨੂੰ ਚਿਤਾਵਨੀ ਦਿੱਤੇ ਜਾਣ ਤੋਂ ਬਾਅਦ ਵੀ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨਾਲ ਜਨਜੀਵਨ ਤਾਂ ਪ੍ਰਭਾਵਿਤ ਹੋਇਆ ਹੀ ਹੈ। ਇਸ ਦੇ ਨਾਲ ਹੀ ਕਈ ਵੱਡੀਆਂ ਘਟਨਾਵਾਂ ਦੇ ਨਾਲ-ਨਾਲ ਲੋਕਾਂ ਨੂੰ ਸਾਹ ਲੈਣ 'ਚ ਵੀ ਵੱਡੀ ਪਰੇਸ਼ਾਨੀ ਆ ਰਹੀ ਹੈ। ਇਸ ਮੁੱਦੇ 'ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਜੁੰਮੇਵਾਰ ਠਹਿਰਾਉਂਦੇ ਹੋਏ ਸੂਝਾਅ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਰਾਲੀ ਦਾ ਇਸਤੇਮਾਲ ਬਿਜਲੀ ਪੈਦਾ ਕਰਨ 'ਚ ਕਰਦੀ ਸੀ ਪਰ ਮੌਜੂਦਾ ਕਾਂਗਰਸ ਸਰਕਾਰ ਨੇ ਉਨ੍ਹਾਂ ਵਲੋਂ ਚਲਾਏ ਪ੍ਰਾਜੈਕਟਾਂ ਨੂੰ ਬੰਦ ਕਰ ਦਿੱਤਾ, ਜਿਸ ਨੂੰ ਮੁੜ ਸ਼ੁਰੂ ਕਰ ਕੇ ਇਸ ਨਾਲ ਬਿਜਲੀ ਬਨਾਉਣ ਦਾ ਕੰਮ ਲੈਣਾ ਚਾਹੀਦਾ ਹੈ। ਨਹੀਂ ਤਾਂ ਇਹ ਸਿਲਸਿਲਾ ਇੰਝ ਹੀ ਚਲਦਾ ਰਹੇਗਾ। ਦੱਸ ਦੇਈਏ ਕਿ ਸੁਖਬੀਰ ਬਾਦਲ ਉਨ੍ਹਾਂ ਦੇ ਓ. ਐੱਸ. ਡੀ. ਚਰਣਜੀਤ ਸਿੰਘ ਬਰਾੜ ਦੀ ਮਾਤਾ ਦੀ ਅਚਾਨਕ ਹੋਈ ਮੌਤ 'ਤੇ ਅਫਸੋਸ ਕਰਨ ਉਨ੍ਹਾਂ ਦੇ ਘਰ ਆਏ ਸਨ।
ਸਰਕਾਰ ਨੇ 1728.12 ਕਰੋੜ ਦੀ ਅਦਾਇਗੀ ਕਰ ਕੇ ਕਿਸਾਨਾਂ ਦਾ ਮਨ ਮੋਹਿਆ : ਡਾ. ਹਰਜੋਤ ਕਮਲ
NEXT STORY