ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਬੰਦਕ ਢਾਂਚੇ ਦਾ ਵਿਸਤਾਰ ਕਰਦਿਆਂ 10 ਸੀਨੀਅਰ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਦੇ ਮੈਂਬਰ ਅਤੇ 19 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਸਲਾਹਕਾਰ ਬੋਰਡ ਵਿਚ ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਮਨਜੀਤ ਸਿੰਘ, ਅਲਵਿੰਦਰਪਾਲ ਸਿੰਘ ਪੱਖੋਕੇ, ਕੈਪਟਨ ਬਲਬੀਰ ਸਿੰਘ ਬਾਠ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਉਜਾਗਰ ਸਿੰਘ ਬਡਾਲੀ, ਬਲਬੀਰ ਸਿੰਘ ਮਿਆਣੀ, ਹਰਚਰਨ ਸਿੰਘ ਗੋਹਲਵੜੀਆ ਅਤੇ ਭਾਈ ਰਾਮ ਸਿੰਘ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਅਪਰਾਧ ਦਰ 16 ਸੂਬਿਆਂ ਨਾਲੋਂ ਘੱਟ, ਸਾਂਸਦ ਸੰਜੀਵ ਅਰੋੜਾ ਨੇ ਕੀਤਾ ਵੱਡਾ ਦਾਅਵਾ
ਉਥੇ ਹੀ ਸੀਨੀਅਰ ਮੀਤ ਪ੍ਰਧਾਨਾਂ ’ਚ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜੀਤਮਹਿੰਦਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਆਲੀ, ਸੋਹਣ ਸਿੰਘ ਠੰਡਲ, ਹਰਮੀਤ ਸਿੰਘ ਸੰਧੂ, ਮਨਤਾਰ ਸਿੰਘ ਬਰਾੜ, ਜਗਬੀਰ ਸਿੰਘ ਬਰਾੜ, ਗਗਨਜੀਤ ਸਿੰਘ ਬਰਨਾਲਾ, ਸਤਵਿੰਦਰ ਕੌਰ ਧਾਲੀਵਾਲ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਹਰਪ੍ਰੀਤ ਸਿੰਘ ਕੋਟਭਾਈ, ਹਰੀਸ਼ ਰਾਏ ਢਾਂਡਾ, ਡਾ. ਮਹਿੰਦਰ ਕੁਮਾਰ ਰਿਣਵਾ, ਹੰਸ ਰਾਜ ਜੋਸਨ, ਐੱਸ.ਆਰ. ਕਲੇਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਦਰਸ਼ਨ ਸਿੰਘ ਸ਼ਿਵਾਲਿਕ, ਗੁਰਦੇਵ ਕੌਰ ਸੰਘਾ ਅਤੇ ਹਰਭਜਨ ਸਿੰਘ ਡੰਗ ਦੇ ਨਾਂ ਸ਼ਾਮਲ ਸਨ।
ਇਹ ਵੀ ਪੜ੍ਹੋ- ਜ਼ੀਰਾ 'ਚ 13 ਸਾਲਾ ਮਾਸੂਮ ਨੂੰ ਜੀਜੇ ਨੇ ਦਿੱਤੀ ਸੀ ਦਰਦਨਾਕ ਮੌਤ, ਵਜ੍ਹਾ ਜਾਣ ਪੈਰਾਂ ਹੇਠੋਂ ਖਿਸਕੇਗੀ ਜ਼ਮੀਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਬਠਿੰਡਾ ਪੁਲਸ ਨੂੰ ਮਿਲੀ ਸਫ਼ਲਤਾ, ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲਾ 4 ਪਿਸਤੌਲਾਂ ਸਮੇਤ ਕਾਬੂ
NEXT STORY