ਜਲੰਧਰ/ਰੋਪੜ (ਵੈੱਬ ਡੈਸਕ)- ਜੰਮੂ-ਕਸ਼ਮੀਰ ਵਿਚ ਫ਼ੌਜੀ ਜਵਾਨਾਂ ਨਾਲ ਵਾਪਰੇ ਹਾਦਸੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਜੰਮੂ-ਕਸ਼ਮੀਰ ਵਿਚ ਭਾਰਤੀ ਫ਼ੌਜ ਦੀ ਗੱਡੀ ਖੱਡ ਵਿੱਚ ਡਿੱਗਣ ਕਾਰਨ ਰੋਪੜ ਦਾ ਜੋਬਨਪ੍ਰੀਤ ਸਿੰਘ ਵੀ ਸ਼ਹੀਦ ਹੋ ਗਿਆ। ਸੁਖਬੀਰ ਬਾਦਲ ਨੇ ਜੋਬਨਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਦੁੱਖ਼ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਕੱਲ੍ਹ ਜੰਮੂ-ਕਸ਼ਮੀਰ ਵਿੱਚ ਭਾਰਤੀ ਫ਼ੌਜ ਦੀ ਗੱਡੀ ਖੱਡ ਵਿੱਚ ਡਿੱਗਣ ਨਾਲ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਸ਼ਹੀਦਾਂ ਵਿੱਚ ਪੰਜਾਬ ਦੇ ਪਿੰਡ ਚਨੌਲੀ ਜ਼ਿਲ੍ਹਾ ਰੋਪੜ ਦੇ 23 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਦੇ ਵੀ ਸ਼ਹੀਦ ਹੋਣ ਦੀ ਦੁਖ਼ਦ ਖ਼ਬਰ ਮਿਲੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ! ਇਨ੍ਹਾਂ 4 ਅਫ਼ਸਰਾਂ ਦੇ ਕੀਤੇ ਗਏ ਤਬਾਦਲੇ

ਇਹ ਜਾਣ ਕੇ ਦਿਲ ਝੰਜੋੜਿਆ ਗਿਆ ਕਿ ਜੋਬਨਪ੍ਰੀਤ ਦਾ ਅਗਲੇ ਮਹੀਨੇ ਵਿਆਹ ਹੋਣਾ ਸੀ। ਇਹ ਸਮਾਂ ਪਰਿਵਾਰ ਦੇ ਲਈ ਬੇਹੱਦ ਹੀ ਪੀੜ੍ਹ ਅਤੇ ਅਸਿਹ ਦੁੱਖ਼ ਵਾਲਾ ਹੈ। ਇਸ ਦੁੱਖ਼ ਦੀ ਘੜੀ ਵਿੱਚ ਮੇਰੀ ਸੰਵੇਦਨਾ ਪਰਿਵਾਰ ਦੇ ਨਾਲ ਹੈ। ਸ਼ਹੀਦ ਜੋਬਨਪ੍ਰੀਤ ਸਿੰਘ ਦਾ ਚੜ੍ਹਦੀ ਉਮਰੇ ਦੇਸ਼ ਲਈ ਕੁਰਬਾਨ ਹੋ ਜਾਣ 'ਤੇ ਦਿਲੋਂ ਨਮਨ ਕਰਦਾ ਹਾਂ। ਅਕਾਲ ਪੁਰਖ ਵਾਹਿਗੁਰੂ ਦੁੱਖ਼ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਹੌਂਸਲਾ 'ਤੇ ਤਾਕਤ ਬਖ਼ਸ਼ੇ।
ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਫਰਮਾਨ ਹੈ ਜਾਂ ਧਮਕੀ, ਅਧਿਆਪਕਾਂ ਨੇ ਬਾਰਡਰ ਏਰੀਆ ਛੱਡਿਆ ਤਾਂ ਵਿਆਜ ਸਮੇਤ...
NEXT STORY