ਨਵੀਂ ਦਿੱਲੀ/ਚੰਡੀਗੜ੍ਹ : ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਂਡਿੰਗ ਦੌਰਾਨ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਜੀਤ ਪਵਾਰ ਦੀ ਮੌਤ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਐੱਨ. ਸੀ. ਪੀ. ਦੇ ਮੁਖੀ ਅਜੀਤ ਪਵਾਰ ਦੇ ਬਾਰਾਮਤੀ ਨੇੜੇ ਇਕ ਜਹਾਜ਼ ਹਾਦਸੇ ਦੌਰਾਨ ਹੋਏ ਦਿਹਾਂਤ ਦੀ ਦੁਖ਼ਦਾਈ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
ਇਸ ਦੁੱਖ ਦੀ ਘੜੀ 'ਚ ਸਮੁੱਚੇ ਪਵਾਰ ਪਰਿਵਾਰ, ਉਨ੍ਹਾਂ ਦੇ ਸਮਰਥਕਾਂ ਅਤੇ ਮਹਾਰਾਸ਼ਟਰ ਦੇ ਲੋਕਾਂ ਨਾਲ ਉਹ ਹਮਦਰਦੀ ਪ੍ਰਗਟ ਕਰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ।
ਇਹ ਵੀ ਪੜ੍ਹੋ : ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਤੇਜ਼ ਹਵਾਵਾਂ ਦੀ ਚਿਤਾਵਨੀ
ਦੱਸਣਯੋਗ ਹੈ ਕਿ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਜਹਾਜ਼ ਕ੍ਰੈਸ਼ ਹੋ ਗਿਆ ਅਤੇ ਅਜੀਤ ਪਵਾਰ ਸਣੇ 5 ਲੋਕਾਂ ਦੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ ਚੜ੍ਹਦਿਆਂ ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ
NEXT STORY