ਚੰਡੀਗੜ੍ਹ/ਹਰਿਆਣਾ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਦਾ ਅੱਜ ਦਿਹਾਂਤ ਹੋ ਗਿਆ ਹੈ। ਚੌਟਾਲਾ 89 ਸਾਲ ਦੇ ਸਨ। ਓਮ ਪ੍ਰਕਾਸ਼ ਚੌਟਾਲਾ ਨੂੰ ਓ. ਪੀ. ਚੌਟਾਲਾ ਦੇ ਨਾਂ ਤੋਂ ਵੀ ਜਾਣਿਆ ਜਾਂਦਾ ਹੈ। ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ਨਾਲ ਪੂਰਾ ਦੇਸ਼ ਸੋਗ ਦੀ ਲਹਿਰ ਵਿਚ ਡੁੱਬ ਗਿਆ ਹੈ। ਹਰ ਕੋਈ ਉਨ੍ਹਾਂ ਨੂੰ ਨਮ ਅੱਖਾਂ ਨਾਲ ਯਾਦ ਕਰ ਰਿਹਾ ਹੈ।
ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ 'ਤੇ ਦੁਖ ਪ੍ਰਗਟਾਇਆ ਹੈ। ਸੁਖਬੀਰ ਬਾਦਲ ਨੇ ਓਮ ਪ੍ਰਕਾਸ਼ ਚੌਟਾਲਾ ਨਾਲ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਮੈਂ ਦੇਸ਼ ਦੇ ਦਿੱਗਜ ਸਿਆਸਤਦਾਨ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ । ਉਨ੍ਹਾਂ ਨੇ ਆਪਣੀ ਸਾਰੀ ਉਮਰ ਕਿਸਾਨਾਂ ਅਤੇ ਗਰੀਬਾਂ ਲਈ ਆਵਾਜ਼ ਉਠਾਈ । ਉਨ੍ਹਾਂ ਦਾ ਦੇਹਾਂਤ ਅਜਿਹੇ ਸਮੇਂ ਵਿੱਚ ਹੋ ਜਾਣਾ ਜਦੋਂ ਸਾਡੇ ਕਿਸਾਨ ਇਨਸਾਫ਼ ਅਤੇ ਕਿਸਾਨੀ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ, ਸਮਾਜ ਲਈ ਅਤੇ ਖਾਸ ਕਰਕੇ ਕਿਸਾਨਾਂ ਅਤੇ ਦੱਬੇ-ਕੁਚਲੇ ਲੋਕਾਂ ਲਈ ਉਨ੍ਹਾਂ ਦਾ ਚਲੇ ਜਾਣਾ ਇੱਕ ਬਹੁਤ ਵੱਡਾ ਘਾਟਾ ਹੈ ।
ਇਹ ਵੀ ਪੜ੍ਹੋ- 21 ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਫੈਕਟਰੀਆਂ ’ਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਉਨ੍ਹਾਂ ਅੱਗੇ ਲਿਖਿਆ ਕਿ ਉਨ੍ਹਾਂ ਦਾ ਦੇਹਾਂਤ ਮੇਰੇ ਅਤੇ ਮੇਰੇ ਪਰਿਵਾਰ ਲਈ ਵੀ ਬਹੁਤ ਵੱਡਾ ਨਿੱਜੀ ਘਾਟਾ ਹੈ । ਮੈਂ ਉਨ੍ਹਾਂ ਵੱਲੋਂ ਮਿਲੇ ਤਜਰਬੇ ਅਤੇ ਮਾਰਗ ਦਰਸ਼ਨ ਨੂੰ ਹਮੇਸ਼ਾ ਯਾਦ ਰੱਖਾਂਗਾ । ਮੈਂ ਇਸ ਪੀੜਾ ਨੂੰ ਮਹਿਸੂਸ ਕਰ ਸਕਦਾ ਹਾਂ ਜਿਸ ਵਿੱਚੋਂ ਉਨ੍ਹਾਂ ਦਾ ਪਰਿਵਾਰ ਅਤੇ ਉਨ੍ਹਾਂ ਦੇ ਸਨੇਹੀ ਗੁਜ਼ਰ ਰਹੇ ਹੋਣਗੇ । ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜਾਣੋ ਪੂਰਾ ਮਾਮਲਾ (ਵੀਡੀਓ)
NEXT STORY