ਮਲੋਟ (ਜੁਨੇਜਾ)-ਵਿਧਾਨ ਸਭਾ ਸੀਟ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਲੰਬੀ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਤੌਰ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਅੱਜ ਪਾਰਟੀ ਪ੍ਰਧਾਨ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਮਲੋਟ ਵਿਖੇ ਚੋਣ ਅਧਿਕਾਰੀ ਰਾਜਦੀਪ ਕੌਰ ਏ. ਡੀ. ਸੀ. (ਜਨਰਲ) ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਇਹ ਵੀ ਪੜ੍ਹੋ : ਸਰਕਾਰ ਆਉਣ 'ਤੇ CM ਚੰਨੀ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਦੀ ਕਰਾਂਗੇ ਜਾਂਚ: ਸੁਖਬੀਰ ਬਾਦਲ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਪ੍ਰਕਾਸ਼ ਸਿੰਘ ਬਾਦਲ ਦਾ ਕਵਰਿੰਗ ਉਮੀਦਵਾਰ ਹਾਂ। ਉਨ੍ਹਾਂ ਕਿਹਾ ਕਿ 20 ਦਿਨ ਰਹਿ ਗਏ ਤੇ ਚੋਣਾਂ ਦੀ ਜੰਗ ਸ਼ੁਰੂ ਹੈ। ਬਾਦਲ ਨੇ ਕਿਹਾ ਕਿ ਪਰਮਾਤਮਾ ਮਿਹਰ ਕਰੇਗਾ, ਸ਼੍ਰੋਮਣੀ ਅਕਾਲੀ ਦਲ (ਬ)-ਬਸਪਾ ਦੀ ਸਰਕਾਰ ਬਣੇਗੀ ਤੇ ਪੰਜਾਬ ਦੇ ਲੋਕ ਪਾਰਟੀ ’ਤੇ ਪੂਰਾ ਵਿਸ਼ਵਾਸ ਕਰ ਰਹੇ ਹਨ। ਜਿੱਥੇ ਵੀ ਜਾਂਦੇ ਹਾਂ, ਉਥੇ ਵੱਡੇ ਬਾਦਲ ਸਾਬ੍ਹ ਦੇ ਰਾਜ ਨੂੰ ਲੋਕ ਯਾਦ ਕਰਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ, ਸਿਰਫ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ (ਵੀਡੀਓ)
ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਉਤਾਵਲੇ : ਹਰਪਾਲ ਚੀਮਾ
NEXT STORY