ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਚ ਗੈਰ-ਸੰਵਿਧਾਨਕ ਤੌਰ ’ਤੇ ਚਲ ਰਹੇ ਫੜੋ-ਫੜੀ ਦੇ ਦੌਰ ਵਿਚ ਗ੍ਰਿਫ਼ਤਾਰ ਹੋਏ ਸਾਰੇ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ ਤੇ ਯਕੀਨੀ ਬਣਾਏਗੀ ਕਿ ਇਨ੍ਹਾਂ ਦੇ ਹੱਕਾਂ ਨੂੰ ਪੰਜਾਬ ਸਰਕਾਰ ਕੁਚਲ ਨਾ ਸਕੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿਰਫ ਸ਼ੱਕ ਦੇ ਆਧਾਰ ’ਤੇ ਅੰਨ੍ਹੇਵਾਹ ਵੱਡੀ ਗਿਣਤੀ 'ਚ ਨੌਜਵਾਨਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਪਾਰਟੀ ਨੇ ਸੂਬਾ ਪੱਧਰੀ ਕਮੇਟੀ ਗਠਿਤ ਕੀਤੀ ਹੈ ਜੋ ਜ਼ਿਲ੍ਹਿਆਂ ਵਿਚ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਕੇ ਜਿੱਥੇ ਲੋੜ ਹੋਵੇ ਉੱਥੇ ਫੌਰੀ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ
ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਵੀ ਆਖਿਆ ਕਿ ਕਿ ਸਿੱਖ ਨੌਜਵਾਨਾਂ ਨਾਲ ਵਧੀਕੀ ਹੋਣ ਦੇ ਮਾਮਲੇ ਪਾਰਟੀ ਦੇ ਅਤੇ ਨਾਲ ਹੀ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿਚ ਲਿਆਂਦੇ ਜਾਣ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਪ੍ਰਦਾਨ ਕੀਤਾ ਜਾ ਸਕੇ। ਇਸ ਦੌਰਾਨ ਸਰਦਾਰ ਕਲੇਰ ਨੇ ਦੰਸਿਆ ਕਿ ਸੂਬਾ ਕਮੇਟੀ ਵਿਚ ਸੀਨੀਅਰ ਐਡਵੋਕੇਟ ਸ਼ਾਮਲ ਕੀਤੇ ਗਏ ਹਨ, ਜੋ ਚੰਡੀਗੜ੍ਹ ਵਿਚ ਹੋਣਗੇ ਤੇ ਜ਼ਿਲ੍ਹਾ ਪੱਧਰ ’ਤੇ ਵਕੀਲਾਂ ਨਾਲ ਤਾਲਮੇਲ ਕਰ ਕੇ ਜਿੱਥੇ ਲੋੜ ਹੋਵੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਗੇ। ਇਸ ਕਮੇਟੀ ਵਿਚ ਹਰੀਸ਼ ਰਾਏ ਢਾਂਡਾ, ਅਮਰਦੀਪ ਸਿੰਘ ਧਾਰਨੀ, ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਮਾਨ, ਜਸਦੇਵ ਸਿੰਘ, ਪਰਮਪ੍ਰੀਤ ਸਿੰਘ ਪੋਲ, ਜਸਪ੍ਰੀਤ ਸਿੰਘ ਬਰਾੜ, ਪਰਮਪ੍ਰੀਤ ਸਿੰਘ ਬਾਜਵਾ, ਜੂਬਿਨ ਛੁਰਾ, ਰਵਿੰਦਰ ਸਿੰਘ ਸਾਂਪਲਾ, ਗੁਰਵੀਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਧਾਲੀਵਾਲ ਤੇ ਪਰਮਬੀਰ ਸਿੰਘ ਸੰਨੀ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮੁੱਖ ਮੰਤਰੀ ਵਲੋਂ ਮੀਂਹ ਤੇ ਗੜ੍ਹੇਮਾਰੀ ਕਾਰਣ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
NEXT STORY