ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਹਾਈਕੋਰਟ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਸਣੇ ਸੁਮੇਧ ਸੈਣੀ, ਅਮਰ ਸਿੰਘ ਚਾਹਲ, ਚਰਨਜੀਤ ਸ਼ਰਮਾ, ਪਰਮਰਾਜ ਉਮਰਾਨੰਗਲ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਲੁਧਿਆਣਾ 'ਚ Income tax ਦੀ ਛਾਪੇਮਾਰੀ ਦੌਰਾਨ ਵਿਗੜੀ ਅਕਾਲੀ ਆਗੂ ਦੀ ਸਿਹਤ
ਦੱਸਣਯੋਗ ਹੈ ਕਿ ਸਾਲ 2015 'ਚ ਬੇਅਦਬੀ ਅਤੇ ਪੁਲਸ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੀ ਫਰੀਦਕੋਟ ਅਦਾਲਤ 'ਚ ਇਕ ਚਾਰਜਸ਼ੀਟ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ : ਜਵਾਈ ਗਿਆ ਸੀ ਵਿਦੇਸ਼, ਪਿੱਛੋਂ ਧੀ ਨੇ ਚਾੜ੍ਹ ਦਿੱਤਾ ਚੰਨ, ਸੁਣੋ ਹੈਰਾਨ ਕਰਨ ਵਾਲੀ ਕਹਾਣੀ
ਇਸ 'ਚ ਸੁਖਬੀਰ ਬਾਦਲ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਨਾਮਜ਼ਦ ਕੀਤਾ ਗਿਆ ਸੀ। ਇਹ ਵੀ ਦੱਸ ਦੇਈਏ ਕਿ ਹਾਈਕੋਰਟ ਨੇ 21 ਮਾਰਚ ਨੂੰ ਇਸ ਮਾਮਲੇ 'ਚ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਅੱਜ ਹਾਈਕੋਰਟ ਨੇ ਉਸੇ ਹੀ ਜ਼ਮਾਨਤ 'ਚ ਵਾਧਾ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਂਤਰਿਕ ਵਿੱਦਿਆ ਸਿਖਾਉਣ ਦਾ ਝਾਂਸਾ ਦੇ ਕੇ ਕੁੜੀ ਨਾਲ ਜਬਰ-ਜ਼ਿਨਾਹ
NEXT STORY