ਸੰਗਰੂਰ (ਪੁਨੀਤ ਮਾਨ) : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਦਰਅਸਲ ਪੰਜਾਬ ਵਿਚ ਦਰਬਾਰ-ਏ-ਖਾਲਸਾ ਦੇ ਮੁਖੀ ਹਰਜਿੰਦਰ ਸਿੰਘ ਮਾਝੀ ਚੋਣ ਕਮਿਸ਼ਨ ਕੋਲ 9 ਮਈ ਨੂੰ ਸੁਖਬੀਰ ਦੀ ਨਾਮਜ਼ਦਗੀ ਰੱਦ ਕਰਨ ਲਈ ਲਿਖਤੀ ਸ਼ਿਕਾਇਤ ਕਰਨਗੇ, ਜਿਸ ਵਿਚ ਉਨ੍ਹਾਂ ਨੇ ਸੁਖਬੀਰ ਬਾਦਲ 'ਤੇ ਦੋਸ਼ ਲਗਾਏ ਹਨ ਕਿ ਬਾਦਲ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਇਤਿਹਾਸਕ ਗੁਰਧਾਮਾਂ ਦੇ ਪੈਸੇ ਅਤੇ ਸਾਧਨਾਂ ਦੀ ਵਰਤੋਂ ਆਪਣੇ ਨਿੱਜੀ ਹਿੱਤਾਂ ਲਈ ਕਰ ਰਿਹਾ ਹੈ। ਹਰਜਿੰਦਰ ਸਿੰਘ ਮਾਝੀ ਨੇ ਗੱਡੀਆਂ ਦੀਆਂ ਤਸਵੀਰਾਂ ਦਿਖਾਉਂਦੇ ਹੋਏ ਦੋਸ਼ ਲਗਾਇਆ ਹੈ ਕਿ ਇਨ੍ਹਾਂ 2 ਗੱਡੀਆਂ ਦਾ ਇਸਤੇਮਾਲ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਚੋਣ ਪ੍ਰਚਾਰ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਚੋਣ ਕਮਿਸ਼ਨ 'ਤੇ ਭਰੋਸਾ ਹੈ ਕਿ ਉਹ ਇਸ ਸ਼ਿਕਾਇਤ 'ਤੇ ਜ਼ਰੂਰ ਕਾਰਵਾਈ ਕਰਨਗੇ।
ਇਸ ਦੌਰਾਨ ਉਨ੍ਹਾਂ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਦਾ ਸਾਧ ਦਾ ਚੇਲਾ ਦੱਸਦਿਆਂ ਕਿਹਾ ਕਿ ਉਹ ਪਹਿਲਾਂ ਇਹ ਸਪੱਸ਼ਟ ਕਰਨ ਕਿ ਉਹ ਡੇਰਾ ਪ੍ਰੇਮੀ ਹਨ ਜਾਂ ਸਿੱਖ।
'ਚੋਣ ਪ੍ਰਚਾਰ' 'ਚੋਂ ਢੋਲ-ਢਮੱਕੇ ਤੇ ਲਾਊਡ ਸਪੀਕਰਾਂ ਦਾ ਸ਼ੋਰ ਗਾਇਬ!
NEXT STORY