ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਉਨ੍ਹਾਂ 'ਤੇ ਹੋਏ ਜਾਨਲੇਵਾ ਹਮਲੇ ਦੌਰਾਨ ਉਨ੍ਹਾਂ ਦੀ ਜਾਨ ਬਚਾਉਣ ਵਾਲੇ ਏ. ਐੱਸ. ਆਈ. ਜਸਵੀਰ ਸਿੰਘ ਦਾ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਇਸ ਸਬੰਧੀ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਹੈ। ਆਪਣੀ ਪੋਸਟ 'ਚ ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ 'ਤੇ ਲਾਉਣੀ ਕੋਈ ਸੌਖੀ ਗੱਲ ਨਹੀਂ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਏ. ਐੱਸ. ਆਈ. ਜਸਵੀਰ ਸਿੰਘ ਅਤੇ ਏ. ਐੱਸ. ਆਈ. ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵਲੋਂ ਬੀਤੇ ਦਿਨ ਦਿਖਾਈ ਗਈ ਦਲੇਰੀ ਅਤੇ ਵਫ਼ਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ।
ਇਹ ਵੀ ਪੜ੍ਹੋ : ਕਿਸਾਨਾਂ ਦਾ ਦਿੱਲੀ ਕੂਚ ਅੱਜ, ਹਰਿਆਣਾ ਸਰਕਾਰ ਨਹੀਂ ਕਰਨ ਦੇਵੇਗੀ ਐਂਟਰੀ
ਸੁਖਬੀਰ ਬਾਦਲ ਨੇ ਕਿਹਾ ਕਿ ਵਾਹਿਗੁਰੂ ਇਨ੍ਹਾਂ ਨੂੰ ਲੰਬੀ ਉਮਰ, ਚੰਗੀ ਸਿਹਤ ਅਤੇ ਹਰ ਖ਼ੁਸ਼ੀ ਬਖ਼ਸ਼ੇ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਘੰਟਾ ਘਰ ਵਾਲੇ ਪਾਸੇ ਪ੍ਰਵੇਸ਼ ਦੁਆਰ ਨੇੜੇ ਜਦੋਂ ਸੁਖਬੀਰ ਬਾਦਲ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸਨ ਤਾਂ ਨਰਾਇਣ ਸਿੰਘ ਚੌੜਾ ਨੇ ਉਨ੍ਹਾਂ 'ਤੇ ਗੋਲੀ ਚਲਾ ਕੇ ਜਾਨਲੇਵਾ ਹਮਲਾ ਕੀਤਾ ਸੀ, ਜਿਸ ਨੂੰ ਤੁਰੰਤ ਏ. ਐੱਸ. ਆਈ. ਜਸਵੀਰ ਸਿੰਘ ਨੇ ਜੱਫਾ ਪਾ ਕੇ ਕਾਬੂ ਕਰ ਲਿਆ ਸੀ ਅਤੇ ਉਸ ਦਾ ਨਿਸ਼ਾਨਾ ਖੁੰਝ ਗਿਆ ਸੀ।
ਪੰਜਾਬ 'ਚ ਅੱਜ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
NEXT STORY