ਪਟਿਆਲਾ (ਪਰਮੀਤ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਮੁਫ਼ਤ ਬਿਜਲੀ ਬੰਦ ਕਰਨ ਦੀ ਤਜਵੀਜ਼ ਸਮੇਤ ਹੋਰ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਪਾਰਟੀ ਦੀ ਕੌਰ ਕਮੇਟੀ ਦੀ ਬੈਠਕ 30 ਮਈ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਹੈ।ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਬੈਠਕ ਵਿਚ ਕਿਸਾਨਾਂ ਲਈ ਮੁਫ਼ਤ ਬਿਜਲੀ ਬੰਦ ਕਰਨ ਸਮੇਤ ਬੀਜ ਘਪਲੇ ਅਤੇ ਮਾਲੀਆ ਘਾਟੇ ਸਮੇਤ ਹੋਰ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪਿੰਡ ਨੰਗਲੀ (ਜਲਾਲਪੁਰ) 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 4 ਹੋਰ ਨਵੇਂ ਮਾਮਲੇ ਆਏ ਸਾਹਮਣੇ
ਇੱਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਕੱਲ੍ਹ ਮੰਤਰੀ ਮੰਡਲ ਮੀਟਿੰਗ 'ਚ ਪੰਜਾਬ ਵਿਚ ਕਿਸਾਨਾਂ ਲਈ ਬਿਜਲੀ ਸਬਸਿਡੀ ਖਤਮ ਕਰਨ ਸਮੇਤ ਨਕਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਸੀ।ਇਸ ਮੁੱਦੇ ਸਮੇਤ ਪੰਜਾਬ ਵਿਚ ਡੁਪਲੀਕੇਟ ਬੀਜ ਵੇਚਣਾ ਵੀ ਇਕ ਵੱਡਾ ਮੁੱਦਾ ਬਣਿਆ ਹੋਇਆ ਹੈ।ਅਕਾਲੀ ਦਲ ਨੇ ਇਨ੍ਹਾਂ ਮੁਕਾਬਲਿਆਂ 'ਤੇ ਕਾਂਗਰਸ ਪਾਰਟੀ 'ਤੇ ਹਮਲਾ ਬੋਲਿਆ ਹੋਇਆ ਹੈ।
ਇਹ ਵੀ ਪੜ੍ਹੋ: ਕੋਰੋਨਾ ਤੋਂ ਬਾਅਦ ਹੁਣ ਪੰਜਾਬ 'ਚ ਟਿੱਡੀ ਦਲ ਦਾ ਹਮਲਾ, ਖੇਤੀਬਾੜੀ ਮਹਿਕਮੇ ਦੀਆਂ ਤਿਆਰੀਆਂ ਨਾਕਾਫ਼ੀ
ਟਿੱਡੀ ਦਲ ਤੋਂ ਸੁਰੱਖਿਆ ਨੂੰ ਲੈ ਕੇ ਨਗਰ ਕੌਂਸਲ ਦੀ ਹੋਈ ਅਹਿਮ ਬੈਠਕ
NEXT STORY