ਚੰਡੀਗੜ੍ਹ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ’ਚ ਸ੍ਰੀ ਗੁਰੂ ਤੇਗ ਬਹਾਦਰ ਸਿੱਖ ਜੀ ਬਾਰੇ ਕੀਤੀ ਗਈ ਟਿੱਪਣੀ ਨੂੰ ਗੰਭੀਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘਾ ਦੁੱਖ ਅਤੇ ਪੀੜ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਆਤਿਸ਼ੀ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ ਦੀ ਸਿੱਖ ਵਿਰੋਧੀ ਸੋਚ ਨੂੰ ਬੇਨਕਾਬ ਕਰਦੀ ਹੈ। ਇਹ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਨਸਿਕਤਾ ਦਾ ਸਪੱਸ਼ਟ ਪ੍ਰਗਟਾਵਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਪ੍ਰਤੀ ਕਿਸੇ ਵੀ ਕਿਸਮ ਦੀ ਅਪਮਾਨਜਨਕ ਟਿੱਪਣੀ ਬਰਦਾਸ਼ਤਯੋਗ ਨਹੀਂ ਹੈ ਅਤੇ ਅਜਿਹੇ ਬਿਆਨ ਸਮਾਜ ’ਚ ਧਾਰਮਿਕ ਤਣਾਅ ਪੈਦਾ ਕਰ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਤੁਰੰਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਆਤਿਸ਼ੀ ਦੀ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ।
8 ਸਾਲ ਪੁਰਾਣੇ ਜਬਰ-ਜ਼ਿਨਾਹ ਮਾਮਲੇ ’ਚ ਦੋਸ਼ੀ ਨੂੰ 7 ਸਾਲ ਦੀ ਕੈਦ
NEXT STORY