ਚੰਡੀਗੜ੍ਹ (ਮਨਜੋਤ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਗਏ ਵਾਧੇ ਨੂੰ ਨਾਕਾਫ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਐੱਮ.ਐੱਸ.ਪੀ. ’ਚ 117 ਰੁਪਏ ਦਾ ਨਿਗੂਣਾ ਵਾਧਾ ਕਰਨ ਸਮੇਂ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਸਿਫ਼ਾਰਸ਼ ਮੁਤਾਬਕ ਲਾਗਤ ’ਤੇ 50 ਫ਼ੀਸਦੀ ਮੁਨਾਫ਼ੇ ਦਾ ਖ਼ਿਆਲ ਨਹੀਂ ਰੱਖਿਆ ਗਿਆ।
ਉਨ੍ਹਾਂ ਕਿਹਾ ਕਿ ਮੂੰਗੀ ਤੇ ਮੱਕੀ ਦੀ ਐੱਮ.ਐੱਸ.ਪੀ. ’ਚ ਕੋਈ ਵਾਧਾ ਨਹੀਂ ਕੀਤਾ ਗਿਆ, ਇਨ੍ਹਾਂ ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਖ਼ਰੀਦ ਵਾਸਤੇ ਕੋਈ ਯੰਤਰ ਵਿਧੀ ਤੈਅ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੂੰ ਪ੍ਰਾਈਵੇਟ ਬੰਦਿਆਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਇਨ੍ਹਾਂ ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਖ਼ਰੀਦ ਨਹੀਂ ਕਰ ਰਹੀ।
ਇਹ ਵੀ ਪੜ੍ਹੋ- 1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ 'ਤੇ ਹੋਈ ਮੌਤ
ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ. ਗਿਣਨ ਸਮੇਂ ਜ਼ਮੀਨ ਦੀ ਕੀਮਤ, ਇਸ ਦੇ ਠੇਕੇ ਦੀ ਲਾਗਤ ਸਮੇਤ ਵਿਆਪਕ ਕੀਮਤ (ਸੀ-2) ਜਨਤਕ ਤੌਰ ’ਤੇ ਗਿਣੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਇਕ ਕਮੇਟੀ ਬਣਾਉਣ ਦੀ ਵਕਾਲਤ ਕੀਤੀ, ਜੋ ਸੀ-2 ਨਾਲ 50 ਫ਼ੀਸਦੀ ਮੁਨਾਫ਼ਾ ਗਿਣ ਕੇ ਸਾਉਣੀ ਦੀਆਂ 14 ਫ਼ਸਲਾਂ ’ਤੇ ਆਈ ਲਾਗਤ ਮੁਤਾਬਕ ਐੱਮ.ਐੱਸ.ਪੀ. ਗਿਣੇ ਤੇ ਇਸ ਕਮੇਟੀ ’ਚ ਕਿਸਾਨ ਪ੍ਰਤੀਨਿਧੀ ਵੀ ਸ਼ਾਮਲ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਜੇ ਇਹ ਕਮੇਟੀ ਤੁਰੰਤ ਗਠਿਤ ਕੀਤੀ ਜਾਂਦੀ ਹੈ ਤੇ ਇਸ ਨੂੰ ਆਪਣੀਆਂ ਸਿਫ਼ਾਰਸ਼ਾਂ ਦੇਣ ਲਈ ਇਕ ਸਮਾਂ ਤੈਅ ਕੀਤਾ ਜਾਂਦਾ ਹੈ ਤਾਂ ਫਿਰ ਸਾਉਣੀ ਦੀਆਂ ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਪੀ. ਸਹੀ ਤਰੀਕੇ ਨਾਲ ਤੈਅ ਹੋ ਸਕਦੀ ਹੈ। ਜਦੋਂ ਤੱਕ ਅਜਿਹਾ ਨਹੀਂ ਕੀਤਾ ਜਾਂਦਾ, ਖੇਤੀਬਾੜੀ ਸੈਕਟਰ ਆਰਥਿਕ ਸੰਕਟ ’ਚੋਂ ਨਹੀਂ ਨਿਕਲ ਸਕੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਸਾਲ ਦੇ ਅਖੀਰ ਤੱਕ ਕਿਸਾਨਾਂ ਦੀ ਆਮਦਨ ਦੁੱਗਣਾ ਕਰਨ ਦਾ ਤੈਅ ਟੀਚਾ ਪੂਰਾ ਨਹੀਂ ਹੋ ਸਕੇਗਾ।
ਇਹ ਵੀ ਪੜ੍ਹੋ- ਘਰੋਂ ਸਕੂਲੋਂ ਜਾਣ ਲਈ ਨਿਕਲੀ 7ਵੀਂ 'ਚ ਪੜ੍ਹਦੀ ਬੱਚੀ ਨੇ 14ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਤਰਰਾਸ਼ਟਰੀ ਯੋਗ ਦਿਵਸ: PGI ਦੇ 1600 ਸਿਹਤ ਮੁਲਾਜ਼ਮ ਪਹਿਲੀ ਵਾਰ ਕਰਨਗੇ ਯੋਗਾ
NEXT STORY