ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਮਈ ਨੂੰ ਹੋਈ NEET (UG) 2026 ਦੀ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੀ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਡੂੰਘਾ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਸੀ.ਬੀ.ਆਈ. (CBI) ਵੱਲੋਂ ਇਸ ਮਾਮਲੇ ਦੀ ਸਮਾਂਬੱਧ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਜਾਂਚ ਵਿਚ NTA ਅਤੇ ਹੋਰ ਸਬੰਧਤ ਏਜੰਸੀਆਂ ਦੀ ਭੂਮਿਕਾ ਦੀ ਪੜਚੋਲ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਰਾਸ਼ਟਰੀ ਪੱਧਰ ਦੀਆਂ ਅਹਿਮ ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਤਰੀਕੇ ਨਾਲ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

ਵਿਦਿਆਰਥੀਆਂ ਨੂੰ ਦਿਲਾਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਿਹਨਤੀ ਵਿਦਿਆਰਥੀਆਂ ਦੇ ਸੁਪਨਿਆਂ ਅਤੇ ਉਨ੍ਹਾਂ ਦੀ ਮਿਹਨਤ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਇਸ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
NEXT STORY