ਫਿਰੋਜ਼ਪੁਰ, ਦਿੱਲੀ (ਸੰਨੀ) - ਫਿਰੋਜ਼ਪੁਰ ਦੇ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਜਲੰਧਰ, ਲੁਧਿਆਣਾ ਜਾਂ ਫਿਰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਉਕਤ ਲੋਕ ਆਪਣਾ ਇਲਾਜ ਹੁਣ ਫਿਰੋਜ਼ਪੁਰ ਜ਼ਿਲੇ 'ਚ ਹੀ ਕਰਵਾ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਦੇ ਸਾਂਸਦ ਸੁਖਬੀਰ ਸਿੰਘ ਬਾਦਲ ਵਲੋਂ ਉਸ ਸਮੇਂ ਕੀਤਾ ਗਿਆ, ਜਦੋਂ ਉਹ ਦਿੱਲੀ ਵਿਖੇ ਆਪਣੇ ਸਾਂਸਦ ਨੂੰ ਮਿਲਣ ਲਈ ਗਏ ਸਨ। ਪਤਵੰਤਿਆਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਫਿਰੋਜ਼ਪੁਰ 'ਚ ਪੀ. ਜੀ. ਆਈ. ਸੇਟੇਲਾਈਟ ਸੈਂਟਰ ਨੂੰ ਮਨਜ਼ੂਰੀ ਮਿਲ ਗਈ ਹੈ, ਜਿਸ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਹੋ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਫਿਰੋਜ਼ਪੁਰ ਹਲਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ।
ਦੱਸ ਦੇਈਏ ਕਿ ਫਿਰੋਜ਼ਪੁਰ 'ਚ ਵੱਡੇ ਹਸਪਤਾਲ ਦੀ ਮੰਗ ਬਹੁਤ ਪੁਰਾਣੀ ਹੈ, ਜਿਸ ਦੇ ਹੁਣ ਪੂਰਾ ਹੋਣ ਦੀ ਆਸ ਬੱਝ ਗਈ ਹੈ।
ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
NEXT STORY