ਚੰਡੀਗੜ੍ਹ : ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਨੇ ਭੜਥੂ ਪਾਇਆ ਹੋਇਆ ਹੈ। ਇਸ ਵਾਇਰਸ ਕਾਰਨ ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਖਾਂ ਲੋਕ ਇਸ ਵਾਇਰਸ ਨਾਲ ਜੂਝ ਰਹੇ ਹਨ, ਉੱਥੇ ਹੀ ਪੰਜਾਬ 'ਚ ਵੀ ਇਸ ਦਾ ਇਕ ਕੇਸ ਸਾਹਮਣੇ ਆ ਚੁੱਕਾ ਹੈ। ਪੰਜਾਬ ਦੀ ਸਿਆਸਤ ਵੀ ਇਸ ਤੋਂ ਅਛੂਤੀ ਨਹੀਂ ਰਹੀ ਕਿਉਂਕਿ ਬਹੁਤ ਸਾਰੇ ਸਿਆਸੀ ਪ੍ਰੋਗਰਾਮ ਕੋਰੋਨਾ ਕਾਰਨ ਰੱਦ ਕੀਤੇ ਜਾ ਚੁੱਕੇ ਹਨ। ਕੋਰੋਨਾ ਵਾਇਰਸ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਚੁਟਕੀ ਲੈ ਗਏ ਹਨ।
ਇਹ ਵੀ ਪੜ੍ਹੋ : ਕੈਪਟਨ ਵਲੋਂ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼, ਗੈਂਗਸਟਰਾਂ ਤੇ ਮਾਫੀਆ ਨੂੰ ਦਿੱਤੀ ਵੱਡੀ ਚਿਤਾਵਨੀ
ਉਨ੍ਹਾਂ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕੈਪਟਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੈਪਟਨ ਨੂੰ 3 ਸਾਲ ਪਹਿਲਾਂ ਹੀ ਪਤਾ ਲੱਗ ਗਿਆ ਸੀ ਕਿ ਕੋਰੋਨਾ ਵਾਇਰਸ ਆਵੇਗਾ ਕਿਉਂਕਿ ਜਦੋਂ ਤੋਂ ਉਨ੍ਹਾਂ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਉਨ੍ਹਾਂ ਨੇ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ ਕਿ ਕਿਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਨਾ ਹੋ ਜਾਵੇ ਅਤੇ ਘਰ ਰਹਿ ਕੇ ਉਹ ਇਸ ਵਾਇਰਸ ਤੋਂ ਬਚ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਭਵਨ ਬਾਹਰ 'ਕਾਂਗਰਸੀ ਆਗੂਆਂ' ਦੀ 'ਕੋਰੋਨਾ' ਸਬੰਧੀ ਹੋਈ ਸਕਰੀਨਿੰਗ
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਬੀਤੇ ਦਿਨੀਂ ਇੰਨੀ ਜ਼ਿਆਦਾ ਬਾਰਸ਼ ਹੋਈ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਜ਼ਮੀਨ 'ਤੇ ਵਿਛ ਗਈ ਅਤੇ ਇੱਥੋਂ ਤੱਕ ਕਿ ਕੈਪਟਨ ਦੇ ਆਪਣੇ ਸ਼ਹਿਰ ਪਟਿਆਲਾ 'ਚ ਫਸਲਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਪਰ ਕੈਪਟਨ ਸਾਹਿਬ ਨੇ ਕਿਸੇ ਹਲਕੇ 'ਚ ਵੀ ਜਾ ਕੇ ਕਿਸਾਨਾਂ ਦਾ ਦਰਦ ਨਹੀਂ ਵੰਡਾਇਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ 'ਚ ਪੰਜਾਬ 'ਚ ਹਰ ਪਾਸੇ ਨਵੀਆਂ ਚੀਜ਼ਾਂ ਬਣ ਰਹੀਆਂ ਸਨ ਪਰ ਕਾਂਗਰਸ ਦੇ ਵੇਲੇ ਇਕ ਵੀ ਨਵਾਂ ਪੁਲ, ਸੜਕ ਜਾਂ ਗਲੀ ਤੱਕ ਨਹੀਂ ਬਣੀ।
ਇਹ ਵੀ ਪੜ੍ਹੋ : ਜਾਖੜ ਨੇ ਸਿਆਸੀ ਅੰਦਾਜ਼ 'ਚ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ
ਕੈਪਟਨ ਨੇ ਰੱਜ ਕੇ ਝੂਠ ਬੋਲਿਆ
ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸਾਜਿਸ਼ ਨਾਲ ਅਕਾਲੀ-ਭਾਜਪਾ ਸਰਕਾਰ ਨੂੰ ਲੈ ਕੇ ਡਰੱਗ, ਬੇਅਦਬੀ ਅਤੇ ਮਾਈਨਿੰਗ ਦੇ ਮਾਮਲੇ 'ਚ ਝੂਠਾ ਪ੍ਰਚਾਰ ਕੀਤਾ ਅਤੇ ਫਿਰ ਵੀ ਜਦੋਂ ਗੱਲ ਨਾ ਬਣੀ ਤਾਂ ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਵੱਡੇ ਝੂਠ ਬੋਲੇ ਤਾਂ ਜੋ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੀਤੇ ਦਿਨ ਵੀ ਜਨਤਾ ਨੂੰ ਕਾਂਗਰਸ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਸਮੇਂ ਵੀ ਕੈਪਟਨ ਨੇ ਰੱਜ ਕੇ ਝੂਠ ਬੋਲਿਆ ਹੈ। ਉੁਨ੍ਹਾਂ ਕਿਹਾ ਕਿ ਦਲਿਤ ਬੱਚਿਆਂ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੜ੍ਹਾਇਆ ਹੈ ਕਿਉਂਕਿ ਜੋ ਆਨਲਾਈਨ ਨੀਤੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਬਣਾਈ ਸੀ, ਉਸ ਨਾਲ ਲੱਖਾਂ ਦਲਿਤ ਬੱਚਿਆਂ ਨੂੰ ਪੜ੍ਹਾਈ ਕਰਨ ਦਾ ਮੌਕਾ ਪ੍ਰਾਪਤ ਹੋਇਆ, ਜਦੋਂ ਕਿ ਅੱਜ ਇਹ ਬੰਦ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : 100 ਤੋਂ ਵੱਧ ਮੁਲਾਜ਼ਮ ਰੱਖਣ ਵਾਲੀਆਂ ਕੰਪਨੀਆਂ ਨੂੰ ਸਖਤ ਨਿਰਦੇਸ਼
ਕੋਰੋਨਾ ਵਾਇਰਸ : ਪਾਸਪੋਰਟ ਦਫਤਰ 'ਚ ਨਹੀਂ ਹੈ ਕੋਈ ਸੈਨੇਟਾਈਜ਼ਰ ਦਾ ਪ੍ਰਬੰਧ
NEXT STORY