ਚੰਡੀਗੜ੍ਹ/ਜ਼ੀਰਾ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਗ੍ਰਹਿ ਮੰਤਰਾਲਾ ਸੰਭਾਲਿਆ ਨਹੀਂ ਜਾ ਰਿਹਾ, ਜਿਸ ਕਾਰਨ ਸੂਬੇ ਵਿਚ ਰੋਜ਼ਾਨਾ ਆਧਾਰ ’ਤੇ ਕਰੋੜਾਂ ਰੁਪਏ ਦੇ ਡਾਕੇ ਪੈ ਰਹੇ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਇਸ ਤਰੀਕੇ ਕਦੇ ਵੀ ਬਹੁ-ਕਰੋੜੀ ਡਾਕੇ ਨਹੀਂ ਪਏ ਸਨ ਪਰ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿਚ ਰੋਜ਼ਾਨਾ ਅਜਿਹਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਕੂਆਂ ਤੇ ਗੈਂਗਸਟਰਾਂ ਦੇ ‘ਆਪ’ ਸਰਕਾਰ ਦੇ ਰਾਜ ਵਿਚ ਹੌਸਲੇ ਬੁਲੰਦ ਹੋ ਗਏ ਹਨ, ਜਿਸ ਕਾਰਨ ਆਮ ਆਦਮੀ ਦਾ ਨੁਕਸਾਨ ਹੋ ਰਿਹਾ ਹੈ, ਜਿਸ ਨੇ ਅਸਲ ਬਦਲਾਅ ਦੀ ਉਮੀਦ ਇਸ ਸਭ ਤੋਂ ਭ੍ਰਿਸ਼ਟ ਤੇ ਧੋਖੇਬਾਜ਼ ਸਰਕਾਰ ਤੋਂ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਲਾਸ਼ ਦੇਖ ਭੁੱਬਾਂ ਮਾਰ ਰੋਇਆ ਪਰਿਵਾਰ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਮੁਤਾਬਕ ਰੁੱਝੇ ਰਹਿੰਦੇ ਹਨ ਤੇ ਇਸੇ ਦੇ ਨਤੀਜੇ ਵਜੋਂ ਇਹ ਕੁਝ ਵਾਪਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸਿਰਫ ਚੇਅਰਪਰਸਨ ਦੀ ਜ਼ਿੰਮੇਵਾਰੀ ਰਹਿ ਗਈ ਹੈ, ਜਿਸ ਦਾ ਮੁੱਖ ਕੰਮ ਸੂਬੇ ਦੇ ਹਵਾਈ ਜਹਾਜ਼ ਦੀ ਕੇਜਰੀਵਾਲ ਦੀ ਵਰਤੋਂ ਵਾਸਤੇ ਕਰਨਾ ਹੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵ ‘ਆਪ’ ਹਾਈਕਮਾਂਡ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਦੇਸ਼ ਭਰ ਵਿਚ ‘ਆਪ’ ਦੇ ਪ੍ਰਚਾਰ ਵਾਸਤੇ ਸਰਕਾਰੀ ਖ਼ਜ਼ਾਨੇ ’ਚੋਂ ਫੰਡ ਜੁਟਾਉਣ ਦੀ ਜ਼ਿੰਮੇਵਾਰੀ ਲਗਾਈ ਹੈ।
ਇਹ ਖ਼ਬਰ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ’ਚ ਸੁੱਟੀ ਲਾਸ਼
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸੂਬੇ ’ਚੋਂ ਲਗਾਤਾਰ ਗ਼ੈਰ-ਹਾਜ਼ਰ ਰਹਿ ਰਹੇ ਹਨ ਅਤੇ ਉਹ ਕਾਨੂੰਨ ਵਿਵਸਥਾ ਸੁਧਾਰਨ ਵਾਸਤੇ ਸਮੀਖਿਆ ਮੀਟਿੰਗਾਂ ਲੈਣ ਵਿਚ ਨਾਕਾਮ ਰਹੇ ਹਨ, ਜਿਸ ਕਾਰਨ ਮੌਜੂਦਾ ਹਾਲਾਤ ਬਣ ਗਏ ਹਨ। ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਨੇ ਕਾਨੂੰਨ ਵਿਵਸਥਾ ਡਾਕੂਆਂ ਤੇ ਗੈਂਗਸਟਰਾਂ ਦੇ ਹਵਾਲੇ ਕਰ ਦਿੱਤੀ ਹੈ, ਜੋ ਪੰਜਾਬ ਵਿਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਗੈਰ-ਹਾਜ਼ਰੀ ਵਿਚ ਆਪਣੀ ਮਰਜ਼ੀ ਮੁਤਾਬਕ ਕੰਮ ਕਰ ਰਹੇ ਹਨ। ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗੱਲ ਕਹਿ ਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ, ਜਦਕਿ ਇਸ ਨੇ ਵਾਰ-ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੋਂ ਇਸ ਤੋਂ ਦੁੱਗਣੇ ਪੈਸੇ ਉਗਰਾਹ ਲਏ ਹਨ ਅਤੇ ਖਿੱਤੇ ’ਚ ਪੈਟਰੋਲੀਅਮ ਵਸਤਾਂ ਪੰਜਾਬ ’ਚ ਸਭ ਤੋਂ ਮਹਿੰਗੀਆਂ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਗਰੀਬ ਨੂੰ ਇਕ ਹੱਥ ਨਾਲ ਸਹੂਲਤ ਦੇ ਰਹੀ ਹੈ ਤਾਂ ਦੂਜੇ ਹੱਥ ਨਾਲ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ, ਆਟਾ ਦਾਲ ਸਕੀਮ ਸਮੇਤ ਅਨੇਕਾਂ ਸਮਾਜ ਭਲਾਈ ਸਕੀਮਾਂ ਜਾਂ ਤਾਂ ਬੰਦ ਕਰ ਦਿੱਤੀਆਂ ਹਨ ਜਾਂ ਫਿਰ ਉਨ੍ਹਾਂ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਲੜਕੀਆਂ ਲਈ ਮੁਫਤ ਸਾਈਕਲ ਸਕੀਮ ਵੀ ਬੰਦ ਕਰ ਦਿੱਤੀ ਹੈ ਤੇ ਇਸੇ ਤਰੀਕੇ ਤੀਰਥ ਯਾਤਰਾ ਸਕੀਮ, ਮੈਡੀਕਲ ਬੀਮਾ ਸਕੀਮ, ਮੁਫਤ ਭਾਂਡੇ ਦੇਣ ਦੀ ਸਕੀਮ, ਜਿਮ ਅਤੇ ਸੁਵਿਧਾ ਕੇਂਦਰ ਤੇ ਸੇਵਾ ਕੇਂਦਰ ਵੀ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ ਤੇ ਇਹ ਲੋਕਾਂ ਨੂੰ ਸਹੂਲਤਾਂ ਘੱਟ ਦੇ ਰਹੀ ਹੈ ਤੇ ਟੈਕਸ ਵੱਧ ਲਗਾ ਰਹੀ ਹੈ।
ਸੁੱਤੇ ਪਏ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਤੀ ਦੀ ਮੌਤ ਤੇ ਪਤਨੀ ਦੀ ਹਾਲਤ ਗੰਭੀਰ
NEXT STORY