ਚੰਡੀਗੜ੍ਹ (ਰਮਨਜੀਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਪੰਜਾਬ ’ਚ ‘ਆਪ’ ਸਰਕਾਰ ਦੇ ਅਧੀਨ ਜੰਗਲ ਰਾਜ ਵਰਗਾ ਮਾਹੌਲ ਬਣਿਆ ਹੋਇਆ ਹੈ। ਸੋਸ਼ਲ ਮੀਡੀਆ ’ਤੇ ਕੀਤੀ ਗਈ ਆਪਣੀ ਟਿੱਪਣੀ ’ਚ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਜੰਗਲ ਰਾਜ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਦੁਕਾਨਾਂ ’ਚ ਦੁਕਾਨਦਾਰ ਸੁਰੱਖਿਅਤ ਨਹੀਂ ਹਨ, ਘਰਾਂ ’ਚ ਔਰਤਾਂ ਸੁਰੱਖਿਅਤ ਨਹੀਂ ਹਨ ਅਤੇ ਇੱਥੋਂ ਤੱਕ ਕਿ ਪੁਲਸ ਥਾਣਿਆਂ ’ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ ਹਨ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਪੰਜਾਬ ਯਾਤਰਾ ਹੈ ਸਿਆਸੀ, ਅਕਾਲੀਆਂ ਵੇਲੇ ਕਿੱਥੇ ਸਨ : CM ਮਾਨ
ਉਨ੍ਹਾਂ ਕਿਹਾ ਕਿ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਜੇਲ੍ਹ ਵਿੱਚ ਬੰਦ 2 ਗੈਂਗਸਟਰਾਂ ਦੀ ਮੌਤ ਹੋਣਾ ਵੀ ਕਾਫ਼ੀ ਸ਼ੱਕ ਭਰਿਆ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਇਹ ਕਿਸੇ ਵੱਡੀ ਸਾਜ਼ਿਸ਼ ਦਾ ਵੀ ਹਿੱਸਾ ਹੋ ਸਕਦੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਗੋਇੰਦਵਾਲ ਜੇਲ੍ਹ ਗੈਂਗਵਾਰ 'ਤੇ ਜੱਗੂ ਭਗਵਾਨਪੁਰੀਆ ਦੀ ਧਮਕੀ, "ਕਤਲ ਨਾਲ ਲਵਾਂਗੇ ਕਤਲ ਦਾ ਬਦਲਾ"
NEXT STORY