ਨੈਸ਼ਨਲ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਅੱਜ ਅਖਿਲੇਸ਼ ਯਾਦਵ ਦੇ ਉੱਤਰ ਪ੍ਰਦੇਸ਼ ਦੇ ਸੈਫਈ ਸਥਿਤ ਘਰ ਵਿਖੇ ਪਹੁੰਚੇ, ਜਿਥੇ ਉਨ੍ਹਾਂ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ’ਤੇ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਅਖਿਲੇਸ਼ ਯਾਦਵ ਨਾਲ ਦੁੱਖ ਸਾਂਝਾ ਕੀਤਾ। ਬਾਦਲ ਨੇ ਕਿਹਾ ਕਿ ਭਾਰਤੀ ਸਿਆਸਤ ’ਚ ਨੇਤਾ ਜੀ ਦੇ ਯੋਗਦਾਨ ਅਤੇ ਪੱਛੜੇ ਲੋਕਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਕਿਸਾਨ ਅੰਦੋਲਨ ਹੋਇਆ ਤੇਜ਼, ਕੈਨੇਡਾ ’ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪੜ੍ਹੋ Top 10
ਜ਼ਿਕਰਯੋਗ ਹੈ ਕਿ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ। ਉਹ 83 ਸਾਲ ਦੇ ਸਨ। ਉਹ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਹਸਪਤਾਲ ’ਚ ਦਾਖ਼ਲ ਸਨ। ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਉਹ ਵੈਂਟੀਲੇਟਰ 'ਤੇ ਸਨ।
ਇਹ ਖ਼ਬਰ ਵੀ ਪੜ੍ਹੋ : ਪਰਾਲੀ ਨੂੰ ਲਾਈ ਅੱਗ ’ਚੋਂ ਨਿਕਲੇ ਧੂੰਏਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਗਈ ਜਾਨ
ਪੰਜਾਬ ’ਚ ਕਿਸਾਨ ਅੰਦੋਲਨ ਹੋਇਆ ਤੇਜ਼, ਕੈਨੇਡਾ ’ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪੜ੍ਹੋ Top 10
NEXT STORY