ਵਾਰਾਨਸੀ/ਜਲੰਧਰ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਾਰਾਨਸੀ ਪੁੱਜੇ ਹਨ, ਜਿੱਥੇ ਗੁਰੂ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ 11 ਮੈਂਬਰ ਸਣੇ ਵਾਰਾਨਸੀ ਦੀ ਪਵਿੱਤਰ ਧਰਤੀ 'ਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਾਰੀਆਂ ਸਮੂਹ ਸੰਗਤ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧੀਆਂ ਦਿੱਤੀਆਂ ਅਤੇ ਕਿਹਾ ਕਿ ਪੂਰੇ ਦੇਸ਼ ਨੂੰ ਗੁਰੂ ਜੀ ਦੇ ਦੱਸੇ ਹੋਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਸਾਰੀਆਂ ਜਾਂਤਾ-ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਲੈਂਦੇ ਹੋਏ ਕਿਹਾ ਕਿ ਉਹ ਜਦੋਂ ਵੀ ਮੁੱਖ ਮੰਤਰੀ ਬਣੇ ਹਰ ਜਾਤੀ-ਧਰਮ ਦੇ ਲੋਕਾਂ ਨੂੰ ਬਰਾਬਰ ਸਨਮਾਨ ਦਿੱਤਾ। ਉਨ੍ਹਾਂ ਸਾਰੇ ਧਰਮਾਂ ਦੇ ਪਵਿੱਤਰ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਕਈ ਮੁਹਿੰਮਾਂ ਚਲਾਈਆਂ। ਉਨ੍ਹਾਂ ਗੁਰੂ ਰਵਿਦਾਸ ਮੰਦਰ, ਭਗਵਾਨ ਵਾਲਮੀਕ ਜੀ ਦਾ ਪਵਿੱਤਰ ਸਥਾਨ ਸਜਾਇਆ। ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਸੋਚ ਅਜਿਹੀ ਹੋਣੀ ਚਾਹੀਦੀ ਹੈ ਕਿ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੀ ਸੋਚ 'ਚ ਚੱਲਣ ਵਾਲੀਆਂ ਹੋਣੀ ਚਾਹੀਦੀ ਹੈ ਤਾਂ ਹੀ ਸਰਕਾਰਾਂ ਸਹੀ ਕੰਮ ਕਰ ਸਕਣਗੀਆਂ।
ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ਪਿਤਾ ਦਾ ਇਸ ਪਵਿੱਤਰ ਸਥਾਨ ਨਾਲ ਗੂੜਾ ਰਿਸ਼ਤਾ ਰਿਹਾ ਹੈ, ਉਹ ਹਮੇਸ਼ਾ ਇੱਥੇ ਆਸ਼ੀਰਵਾਦ ਲੈਣ ਆਉਂਦੇ ਰਹਿੰਦੇ ਸਨ। ਮੇਰੀ ਵੀ ਬੜੀ ਦੇਰ ਤੋਂ ਬਨਾਰਸ ਦੇ ਇਸ ਪਵਿੱਤਰ ਸਥਾਨ 'ਤੇ ਆਉਣ ਦੀ ਇੱਛਾ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰ ਕਰਦਾ ਹਾਂ ਕਿ ਮੈਨੂੰ ਇਸ ਸ਼ੁੱਭ ਦਿਹਾੜੇ 'ਤੇ ਇੱਥੇ ਆਉਣ ਦਾ ਮੌਕਾ ਮਿਲਿਆ ਹੈ।
ਬੀਬੀ ਜਗੀਰ ਕੌਰ ਦੇ ਹੱਕ 'ਚ ਨਿੱਤਰੀਆਂ ਜਲੰਧਰ ਦੀਆਂ ਸਿੰਘ ਸਭਾਵਾਂ, ਕੀਤਾ ਇਹ ਫ਼ੈਸਲਾ
NEXT STORY