ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਆਗੂਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਦੋ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਨੇ ਵੱਖ-ਵੱਖ ਧਾਰਮਿਕ ਸਜ਼ਾਵਾਂ ਲਗਾਈਆਂ ਸਨ। ਇਨ੍ਹਾਂ ਧਾਰਮਿਕ ਸਜ਼ਾਵਾਂ ਨੂੰ ਪੂਰੀਆਂ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਹੋਰਨਾਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ । ਇਸ ਦੌਰਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚ ਪਹੁੰਚ ਕੇ ਅਰਦਾਸ ਕਰਵਾਈ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂਆਂ ਨੇ ਵੀ ਆਪਣੀ 10 ਦਿਨਾਂ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕਰਵਾਈ।
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਦਾ ਐਲਾਨ ਕਰਦਿਆਂ ਕਈ ਵੱਡੇ ਐਲਾਨ ਕੀਤੇ ਸਨ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਜੋ ਸਵਾਲ ਸਿੰਘ ਸਹਿਬਾਨ ਵੱਲੋਂ ਕੀਤੇ ਗਏ ਉਨ੍ਹਾਂ ਨੇ ਆਪਣੇ ਗੁਨਾਹ ਕਬੂਲ ਕੀਤੇ ਹਨ। ਉਨ੍ਹਾਂ (ਸੁਖਬੀਰ ਬਾਦਲ) ਦੇ ਸਾਥੀਆਂ ਨੇ ਵੀ ਆਪਣੀ ਹਿੱਸੇਦਾਰੀ ਕਬੂਲ ਕੀਤੀ ਗਈ ਹੈ। ਜਿਸ ਕਾਰਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਧਾਰਮਿਕ ਸਜ਼ਾ ਲਗਾਈ ਗਈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਜੋੜ ਮੇਲ ਅੱਜ ਤੋਂ ਸ਼ੁਰੂ
NEXT STORY