ਜਲੰਧਰ/ਚੰਡੀਗੜ੍ਹ (ਵੈੱਬ ਡੈਸਕ): ਜਲੰਧਰ ਵਿਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਬੀਤੀ ਦੇਰ ਰਾਤ ਜ਼ੋਰਦਾਰ ਧਮਾਕਾ ਹੋ ਗਿਆ। ਇਹ ਧਮਾਕਾ ਹੈਂਡ ਗ੍ਰੇਨੇਡ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ
ਸੁਖਬੀਰ ਸਿੰਘ ਬਾਦਲ ਨੇ ਥਾਣਿਆਂ, ਧਾਰਮਿਕ ਅਸਥਾਨਾਂ 'ਤੇ ਹਮਲਿਆਂ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਭੰਨਤੋੜ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਸਭ ਤੋਂ ਸਾਫ਼ ਹੈ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਥਿਤੀ ਨੂੰ ਸੰਭਾਲਣ ਵਿਚ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਦਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਭਰਤੀ ਦੇ ਚਾਹਵਾਨਾਂ ਲਈ Good News! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, "ਪੰਜਾਬ ਵਿਚ ਕਾਨੂੰਨ ਦੀ ਉਲੰਘਣਾ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪੁਲਸ ਥਾਣਿਆਂ, ਧਾਰਮਿਕ ਅਸਥਾਨਾਂ 'ਤੇ ਹਮਲਿਆਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀਆਂ ਮੂਰਤੀਆਂ ਦੀ ਭੰਨਤੋੜ ਤੋਂ ਬਾਅਦ, ਹੁਣ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰੇਨੇਡ ਹਮਲਾ ਹੋਇਆ ਹੈ। ਇਹ ਸਾਰੀਆਂ ਘਟਨਾਵਾਂ ਸਪੱਸ਼ਟ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਨੂੰ ਸੰਭਾਲਣ ਵਿਚ ਅਸਮਰੱਥ ਹਨ। ਮੁੱਖ ਮੰਤਰੀ ਨੂੰ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਦੇਰ ਰਾਤ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਇਆ ਗ੍ਰੇਨੇਡ ਹਮਲਾ
NEXT STORY