ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਵੱਲੋਂ ਅੱਜ ਇਕ ਮੀਟਿੰਗ ਕੀਤੀ ਗਈ। ਇਸ ਦੌਰਾਨ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਉੱਤੇ ਚਰਚਾ ਕੀਤੀ ਅਤੇ ਇਕ ਵੱਡਾ ਫ਼ੈਸਲਾ ਲਿਆ। ਪਾਰਟੀ ਨੇ ਬੇਸ਼ੱਕ ਹਾਲੇ ਇਹ ਤੈਅ ਨਹੀਂ ਕੀਤਾ ਹੈ ਕਿ ਅਸਤੀਫ਼ਾ ਮਨਜ਼ੂਰ ਕਰਨਾ ਹੈ ਜਾਂ ਨਾਮਨਜ਼ੂਰ, ਪਰ ਇਸ ਅਸਤੀਫ਼ੇ ਨੂੰ ਲੈ ਕੇ ਇਕ ਵੱਡਾ ਫ਼ੈਸਲਾ ਇਹ ਜ਼ਰੂਰ ਲੈ ਲਿਆ ਹੈ ਜਿਸ ਵਿਚ ਪਾਰਟੀ ਹੁਣ ਹਲਕਾ ਅਤੇ ਜ਼ਿਲ੍ਹਾ ਪੱਧਰ 'ਤੇ ਜਾ ਕੇ ਬੈਠਕਾਂ ਕਰੇਗੀ। ਇਨ੍ਹਾਂ ਬੈਠਕਾਂ ਦੌਰਾਨ ਅਸਤੀਫ਼ੇ ਬਾਰੇ ਚਰਚਾ ਕੀਤੀ ਜਾਵੇਗੀ ਜਿਸਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਅੱਜ ਦੀ ਬੈਠਕ ਤੋਂ ਬਾਅਦ ਮੀਡੀਆ ਦੇ ਰੂਬਰੂ ਹੁੰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਰਕਿੰਗ ਕਮੇਟੀ ਵਿਚ ਮੌਜੂਦ ਸਾਰੇ ਹੀ ਆਗੂਆਂ ਨੇ ਸਲਾਹ ਦਿੱਤੀ ਹੈ ਕਿ ਜ਼ਿਲ੍ਹਾ ਜਥੇਦਾਰਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਇੰਚਾਰਜਾਂ ਨਾਲ ਸਲਾਹ ਮਸ਼ਵਰੇ ਮਗਰੋਂ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਜਿਸ ਕਾਰਨ ਹੁਣ ਇਹ ਤੈਅ ਕੀਤਾ ਗਿਆ ਹੈ ਕਿ ਹਲਕਾ ਅਤੇ ਜ਼ਿਲ੍ਹਾ ਪੱਧਰੀ ਬੈਠਕਾਂ ਕੀਤੀਆਂ ਜਾਣ। ਜਿਸ ਤੋਂ ਬਾਅਦ ਹੀ ਵਰਕਿੰਗ ਕਮੇਟੀ ਪੂਰੇ ਮਾਮਲੇ 'ਤੇ ਚਰਚਾ ਕਰ ਆਪਣਾ ਫ਼ੈਸਲਾ ਲਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤਾਂ ਦੇ ਬਿਆਨ 'ਤੇ ਕਸੂਤੇ ਫਸੇ ਚਰਨਜੀਤ ਚੰਨੀ, ਜਾਰੀ ਹੋਇਆ ਨੋਟਿਸ (ਵੀਡੀਓ)
NEXT STORY