ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ 'ਤੇ ਮੀਡੀਆ ਦੀ ਆਵਾਜ਼ ਨੂੰ ਦਬਾਉਣ ਅਤੇ ਸਿਆਸੀ ਬਦਲਾਖੋਰੀ ਦੇ ਗੰਭੀਰ ਦੋਸ਼ ਲਗਾਏ ਹਨ। ਇਹ ਤਿੱਖੀ ਪ੍ਰਤੀਕਿਰਿਆ 'ਪੰਜਾਬ ਕੇਸਰੀ' ਤੇ 'ਜਗਬਾਣੀ' ਮੀਡੀਆ ਗਰੁੱਪ ਨਾਲ ਸਬੰਧਤ ਇੱਕ ਹੋਟਲ ਦੇ ਹਿੱਸੇ ਨੂੰ ਪ੍ਰਸ਼ਾਸਨ ਵੱਲੋਂ ਢਾਹੁਣ ਦੀ ਕਾਰਵਾਈ ਤੋਂ ਬਾਅਦ ਸਾਹਮਣੇ ਆਈ ਹੈ।
'ਅਪੀਲ ਕਰਨ ਦਾ ਸਮਾਂ ਤੱਕ ਨਹੀਂ ਦਿੱਤਾ'
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ 'ਆਪ' ਸਰਕਾਰ ਮੀਡੀਆ ਨੂੰ ਦਬਾਉਣ ਦੇ ਨਾਲ-ਨਾਲ ਪੰਜਾਬ ਕੇਸਰੀ ਤੇ ਜਗਬਾਣੀ ਵਰਗੇ ਅਦਾਰਿਆਂ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਇਹ ਮੀਡੀਆ ਗਰੁੱਪ ਸਰਕਾਰ ਦੀਆਂ ਨੀਤੀਆਂ ਅਨੁਸਾਰ ਕੰਮ ਨਹੀਂ ਕਰ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਹੋਟਲ ਦੇ ਹਿੱਸੇ ਨੂੰ ਢਾਹੁਣ ਦੀ ਕਾਰਵਾਈ ਇੰਨੀ ਕਾਹਲੀ ਵਿੱਚ ਕੀਤੀ ਕਿ ਮੀਡੀਆ ਗਰੁੱਪ ਨੂੰ ਇਸ ਕੇਸ ਵਿੱਚ ਅਪੀਲ ਦਾਇਰ ਕਰਨ ਲਈ ਲੋੜੀਂਦਾ ਸਮਾਂ ਵੀ ਨਹੀਂ ਦਿੱਤਾ ਗਿਆ।
ਅਕਾਲੀ ਦਲ ਵੱਲੋਂ ਗ੍ਰਿਫ਼ਤਾਰੀਆਂ ਦੀ ਨਿਖੇਧੀ
ਇਸ ਕਾਰਵਾਈ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਾਰਟੀ ਵਰਕਰਾਂ 'ਤੇ ਹੋਈ ਪੁਲਸ ਕਾਰਵਾਈ ਨੂੰ ਲੈ ਕੇ ਵੀ ਅਕਾਲੀ ਦਲ ਨੇ ਸਖ਼ਤ ਰੁਖ਼ ਅਪਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਪਾਰਟੀ ਵਰਕਰਾਂ ਦੀਆਂ ਮਨਮਾਨੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ, ਜੋ ਪੰਜਾਬ ਕੇਸਰੀ ਗਰੁੱਪ ਨਾਲ ਇਕਜੁੱਟਤਾ ਦਿਖਾਉਣ ਲਈ ਪ੍ਰਦਰਸ਼ਨ ਕਰ ਰਹੇ ਸਨ।

ਮੀਡੀਆ ਦੀ ਆਜ਼ਾਦੀ ਲਈ ਖੜ੍ਹਾ ਹੈ ਅਕਾਲੀ ਦਲ
ਬਾਦਲ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੀਡੀਆ ਦੀ ਆਜ਼ਾਦੀ ਦੇ ਹੱਕ 'ਚ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਅਜਿਹੇ ਦਮਨਕਾਰੀ ਕਦਮਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਦਾਦੇ ਦੀ ਮੌਤ, ਪੋਤੀ ਜ਼ਖ਼ਮੀ
NEXT STORY