ਚੰਡੀਗੜ੍ਹ : ਹਰਿਆਣਾ ਦੇ ਸੀਨੀਅਰ ਅਫ਼ਸਰ ਵਾਈ. ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ 'ਚ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਹਰਿਆਣਾ ਪੁਲਸ 'ਚ ਏ. ਡੀ. ਜੀ. ਪੀ. ਰੈਂਕ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਆਪਣੇ ਖ਼ੁਦਕੁਸ਼ੀ ਨੋਟ ਅਨੁਸਾਰ ਅਪਮਾਨ, ਪਰੇਸ਼ਾਨੀ ਅਤੇ ਜਾਤੀ ਆਧਾਰਿਤ ਵਿਤਕਰੇ ਦਾ ਸਾਹਮਣਾ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਸੁਖਬੀਰ ਬਾਦਲ ਨੇ ਪੀੜਤ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ ਨੂੰ ਵਿਤਕਰੇ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣ ਲਈ ਸੇਵਾ ਸ਼ਰਤਾਂ 'ਚ ਲੋੜੀਂਦੇ ਸੁਧਾਰਾਂ ਦੀ ਮੰਗ ਕਰਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੀੜਤ ਪਰਿਵਾਰ ਨਾਲ ਇਨਸਾਫ਼ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਜਿਗਰੀ ਯਾਰ ਨੇ ਹੀ ਯਾਰੀ ਨੂੰ ਲਾਇਆ ਕਲੰਕ, NRI ਨਾਲ ਜੋ ਹੋਇਆ, ਸੁਣ ਤੁਸੀਂ ਵੀ ਹੋ ਜਾਵੋਗੇ ਹੈਰਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ’ਚ PR ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 29 ਲੱਖ ਰੁਪਏ, 3 ਖ਼ਿਲਾਫ਼ ਮਾਮਲਾ ਦਰਜ
NEXT STORY