ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਪਰਿਵਾਰ ਅਤੇ ਪਾਰਟੀ ਬਾਰੇ ਝੂਠ ਬੋਲੇ ਹਨ। ਉਸ ਸਭ ਲਈ ਜਾਂ ਤਾਂ ਮੁੱਖ ਮੰਤਰੀ 10 ਦਿਨਾਂ ਦੇ ਅੰਦਰ ਜਨਤਕ ਮੁਆਫ਼ੀ ਮੰਗਣ, ਨਹੀਂ ਤਾਂ ਮਾਣਹਾਨੀ ਲਈ ਫ਼ੌਜਦਾਰੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸੁਖਬੀਰ ਬਾਦਲ ਨੇ ਕਿਹਾ ਕਿ ਇਕ ਡਰਾਮੇ ਨੂੰ ਬਹਿਸ ਦਾ ਨਾਂ ਦੇ ਕੇ ਉੱਥੇ ਕਰਫ਼ਿਊ ਲਾ ਦਿੱਤਾ ਗਿਆ, ਇਸ ਲਈ ਸਾਰੀਆਂ ਪਾਰਟੀਆਂ ਨੇ ਇਸ ਦਾ ਬਾਈਕਾਟ ਕੀਤਾ।
ਇਹ ਵੀ ਪੜ੍ਹੋ : ਜ਼ੀਰਕਪੁਰ 'ਚ 4 ਸਾਲਾ ਬੱਚੇ 'ਤੇ ਚੜ੍ਹਾ ਦਿੱਤੇ ਕਾਰ ਦੇ ਦੋਵੇਂ ਟਾਇਰ, ਅੱਖੀਂ ਦੇਖਣ ਵਾਲਿਆਂ ਦੇ ਖੜ੍ਹੇ ਹੋ ਗਏ ਰੌਂਗਟੇ
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੋਕਾਂ ਦਾ ਵਿਸ਼ਵਾਸ ਹੀ ਉੱਠ ਗਿਆ ਹੈ। ਮੁੱਖ ਮੰਤਰੀ ਨੇ ਬਾਦਲ ਪਰਿਵਾਰ ਦੇ 62 ਪਰਮਿੱਟ ਰੱਦ ਕਰਨ ਦਾ ਵੀ ਝੂਠ ਬੋਲਿਆ, ਜਦੋਂ ਕਿ ਅਜਿਹਾ ਨਹੀਂ ਹੋਇਆ। ਮੁੱਖ ਮੰਤਰੀ ਨੇ ਬੜਾ ਜ਼ੋਰ ਲਾ ਲਿਆ ਬੱਸਾਂ ਬੰਦ ਕਰਨ ਲਈ ਪਰ ਬਾਦਲ ਪਰਿਵਾਰ ਦੀਆਂ ਬੱਸਾਂ ਚੱਲ ਰਹੀਆਂ ਹਨ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਕ ਲੱਖ ਕਰੋੜ ਦਾ ਕਰਜ਼ਾ ਪੰਜਾਬ ਸਿਰ ਬਾਦਲਾਂ ਨੇ ਚੜ੍ਹਾਇਆ ਹੈ ਅਤੇ ਕੋਈ ਕੰਮ ਨਹੀਂ ਕੀਤਾ, ਜਦੋਂ ਕਿ ਸੱਚਾਈ ਇਹ ਹੈ ਕਿ ਬਾਦਲ ਸਾਹਿਬ 5 ਵਾਰ ਦੇ ਮੁੱਖ ਮੰਤਰੀ ਰਹੇ ਹਨ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਪੜ੍ਹੋ ਕੀ ਹੈ ਪੂਰੀ ਖ਼ਬਰ
ਜੋ ਕੁੱਝ ਪੰਜਾਬ 'ਚ ਬਣਿਆ ਹੈ, ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੌਰਾਨ ਹੀ ਬਣਿਆ ਹੈ। ਥਰਮਲ ਪਲਾਂਟ, ਏਅਰਪੋਰਟ, ਸੜਕਾਂ, ਪੱਕੀਆਂ ਮੰਡੀਆਂ ਬਾਦਲ ਸਾਹਿਬ ਨੇ ਹੀ ਬਣਵਾਈਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਬਾਦਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ 10 ਦਿਨ ਦਿੰਦੇ ਹਨ, ਇਸ ਦੌਰਾਨ ਜੇਕਰ ਉਨ੍ਹਾਂ ਨੇ ਮੁਆਫ਼ੀ ਨਾ ਮੰਗੀ ਤਾਂ ਉਹ ਮੁੱਖ ਮੰਤਰੀ 'ਤੇ ਕੇਸ ਕਰਨਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਤਸਕਰਾਂ ’ਚੋਂ 2 ਨੂੰ 10-10 ਸਾਲ ਦੀ ਸਜ਼ਾ
NEXT STORY