ਜਲੰਧਰ (ਲਾਭ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਅਤੇ ਚੰਨੀ ਨੇ ਹੀ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਆਪਣੇ ਆਪ ਨੂੰ ਸਿਆਸੀ ਬਦਲਾਖ਼ੋਰੀ ਦਾ ਪੀੜਤ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ। ਜਦਕਿ ਉਨ੍ਹਾਂ ਦਾ ਭਤੀਜਾ ਵੱਡੀ ਮਾਤਰਾ ਵਿਚ ਨਕਦੀ ਪੈਸੇ ਅਤੇ ਸੋਨੇ ਨਾਲ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭ੍ਰਿਸ਼ਟਾਚਾਰ ਲਈ ਚੰਨੀ ਨੂੰ ਜਵਾਬਦੇਹ ਠਹਿਰਾਉਣਗੇ ਅਤੇ ਅਗਲੀ ਅਕਾਲੀ-ਬਸਪਾ ਗਠਜੋੜ ਸਰਕਾਰ ਇਸ ਮਾਮਲੇ ਵਿਚ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ: ਬੇਅੰਤ ਕੌਰ ਮਾਮਲੇ 'ਚ ਗ੍ਰਿਫ਼ਤਾਰ ਨੌਜਵਾਨ ਨੇ ਚਾੜ੍ਹਿਆ ਚੰਨ੍ਹ, ਕੀਤਾ ਇਹ ਕਾਰਾ
ਇਕ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਕੇਸ ਤਿੰਨ ਵਾਰ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਆਪ ਦੀ ਪੰਥ ਵਿਰੋਧੀ ਸੋਚ ਦਾ ਸਬੂਤ ਮਿਲਦਾ ਹੈ, ਇਸ ਤੋਂ ਇਹ ਵੀ ਸਾਬਤ ਹੋ ਜਾਂਦਾ ਹੈ ਕਿ ਪੰਜਾਬੀ ਕਦੇ ਵੀ ਆਪਣੇ ਹਿੱਤਾ ਦੀ ਰਾਖੀ ਵਾਸਤੇ ਬਾਹਰਲੇ ਲੋਕਾਂ ਦੀ ਪਾਰਟੀ ’ਤੇ ਵਿਸ਼ਵਾਸ ਨਹੀਂ ਕਰ ਸਕਦੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਵਿਚ ਪੰਜਾਬ ਦੇ ਹਿੱਤਾਂ ਨਾਲ ਧ੍ਰੋਹ ਕਮਾਇਆ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰਕੇ ਪੰਜਾਬ ਦੇ ਬਿਜਲੀ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਅਤੇ ਨਾਲ ਹੀ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ: ਸਰਕਾਰ ਕੋਈ ਵੀ ਬਣੇ, ਤੁਸੀਂ ਤਿਆਰ ਰਹੋ ਨਵੇਂ ਬੋਝ ਝੱਲਣ ਲਈ
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਪੂਰਨ ਬਹਮੁਤ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਾਜਬ ਰਾਇ ਬਣਾਉਣ ਵਾਲੇ ਇਹ ਮੰਨ ਗਏ ਹਨ ਕਿ ਅਕਾਲੀ ਦਲ ਅਤੇ ਬਸਪਾ ਗਠਜੋੜ ਹੀ ਪੰਜਾਬ ਵਿਚ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਪ ਅਗਲੀਆਂ ਚੋਣਾਂ ਵਿਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਗੇ।
ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ ਨੂੰ ਜਲੰਧਰ ਦੇ ਪੁਲਸ ਕਮਿਸ਼ਨਰ ਦੀ ਸਖ਼ਤ ਚਿਤਾਵਨੀ, ਸਮੱਗਲਿੰਗ ਛੱਡ ਦਿਓ ਜਾਂ ਸ਼ਹਿਰ, ਨਹੀਂ ਤਾਂ...
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰੂ-ਚੇਲਾ ਸਿਆਸਤ ’ਚ ਆਹਮੋ-ਸਾਹਮਣੇ: ਭਾਜਪਾ ਨੇ ਪਿੰਟੂ ਨੂੰ ਚੋਣ ਮੈਦਾਨ ’ਚ ਉਤਾਰ ਵਧਾਈਆਂ ਜੋਸ਼ੀ ਦੀਆਂ ਮੁਸ਼ਕਲਾਂ
NEXT STORY