ਜਲੰਧਰ : ਜਥੇਦਾਰ ਸਾਹਿਬ ਦੀ ਨਿਯੁਕਤੀ ਨੂੰ ਲੈ ਕੇ ਜਿਥੇ ਖਬਰਾਂ ਦਾ ਬਾਜ਼ਾਰ ਗਰਮ ਹੈ, ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਮੁਕਾਬਕ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮੋਢਾ ਉਤਰ ਗਿਆ ਹੈ। ਇਸ ਨੂੰ ਲੈ ਕੇ ਉਨ੍ਹਾਂ ਦੀ ਤਸਵੀਰ ਵੀ ਸਾਹਮਣੇ ਆਈ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਸੁਖਬੀਰ ਸਿੰਘ ਬਾਦਲ ਦਾ ਮੋਢਾ ਉਤਰੇ ਨੂੰ ਤਕਰੀਬਨ ਇਕ ਹਫਤਾ ਹੋ ਚੁੱਕਿਆ ਹੈ ਪਰ ਹੁਣ ਪਹਿਲੀ ਵਾਰ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿਚ ਉਨ੍ਹਾਂ ਦੇ ਬਾਹ ਉੱਤੇ ਸਪੋਰਟ ਬੈਗ ਬੰਨ੍ਹਿਆ ਦੇਖਿਆ ਜਾ ਸਕਦਾ ਹੈ।


ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਸ. ਸੂਬਾ ਸਿੰਘ ਬਾਦਲ ਘਰ ਉਨ੍ਹਾਂ ਦੀ ਧਰਮਪਤਨੀ ਦੇ ਦੇਹਾਂਤ ਮੌਕੇ ਦੁਖ ਸਾਂਝਾ ਕਰਨ ਪਹੁੰਚੇ ਸਨ। ਜਿਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੇਰੇ ਭਰਾਵਾਂ ਵਰਗੇ ਮਿੱਤਰ ਸ. ਸੂਬਾ ਸਿੰਘ ਬਾਦਲ ਦੇ ਧਰਮਪਤਨੀ ਬੀਬੀ ਪਰਮਜੀਤ ਕੌਰ ਜੀ ਦੇ ਬੇਵਕਤੇ ਅਕਾਲ ਚਲਾਣਾ ਕਰ ਜਾਣ 'ਤੇ ਅੱਜ ਫ਼ਰੀਦਕੋਟ ਵਿਖੇ ਉਹਨਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੂਰੇ ਪਰਿਵਾਰ ਲਈ ਇਹ ਵੱਡਾ ਘਾਟਾ ਹੈ, ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ।
ਹਰਪਾਲ ਚੀਮਾ ਨੇ ਅਗਵਾ ਕੀਤੇ ਲੜਕੇ ਨੂੰ ਉਸਦੇ ਮਾਪਿਆਂ ਦੇ ਕੀਤਾ ਹਵਾਲੇ, ਅਪਰਾਧੀਆਂ ਨੂੰ ਦਿੱਤੀ ਚੇਤਾਵਨੀ
NEXT STORY