ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਗਾਇਕ ਤੇ ਅਦਾਕਾਰ ਦਲਜੀਤ ਦੋਸਾਂਝ ਦੇ ਬਿਆਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕੀਤੀ ਹੈ।। ਸੁਖਬੀਰ ਬਾਦਲ ਨੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਮੂਸੇਵਾਲਾ ਕਤਲਕਾਂਡ ਲਈ ਸੌ ਫ਼ੀਸਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦਲਜੀਤ ਨੇ ਸਹੀ ਕਿਹਾ ਹੈ ਕਿ ਸਰਕਾਰ ਦੀ ਨਾਲਾਇਕੀ ਕਾਰਨ ਪੰਜਾਬ ਨੇ ਬਹੁਤ ਪਿਆਰਾ ਤੇ ਜਵਾਨ ਪੁੱਤਰ ਗੁਆ ਦਿੱਤਾ।
On #SidhuMooseWala's killing, @diljitdosanjh rightly says, "Sarkar Ki Nalayki Hai 100 %."
Punjab lost a much loved, young and aspiring son.
Fix responsibility for the withdrawal of his security & leak of that info to the media @BhagwantMann. pic.twitter.com/yD0v0Ob1oW
— Sukhbir Singh Badal (@officeofssbadal) December 4, 2022
ਸੁਖਬੀਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੇ ਮੀਡੀਆ ਨੂੰ ਇਸ ਦੀ ਜਾਣਕਾਰੀ ਲੀਕ ਕਰਨ ਲਈ ਜ਼ਿੰਮੇਵਾਰੀ ਤੈਅ ਕਰਨ। ਜ਼ਿਕਰਯੋਗ ਹੈ ਕਿ ਗਾਇਕ ਦਲਜੀਤ ਦੋਸਾਂਝ ਨੇ ਆਪਣੀ ਇਕ ਇੰਟਰਵਿਊ ਦੌਰਾਨ ਮੂਸੇਵਾਲਾ ਦੀ ਮੌਤ ਦੀ ਜ਼ਿੰਮੇਵਾਰ ਸਰਕਾਰ ਨੂੰ ਠਹਿਰਾਇਆ ਹੈ।
ਟੋਲ ਪਲਾਜ਼ਿਆਂ ਨੂੰ ਲੈ ਕੇ ਕਿਸਾਨਾਂ ਦਾ ਐਲਾਨ, ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ Top 10
NEXT STORY