ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਧੁਨਿਕ ਹਥਿਆਰ ਏ. ਕੇ.-94 ਨਾਲ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੁਣ ਭਗਵੰਤ ਮਾਨ ਸਰਕਾਰ 'ਤੇ ਕੋਈ ਭਰੋਸਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੁਪਰੀਮ ਕੌਮ ਦੇ ਜੱਥੇਦਾਰ ਦੀ ਸੁਰੱਖਿਆ ਘਟਾ ਦਿੱਤੀ ਅਤੇ ਫਿਰ ਇਸ ਨੂੰ ਆਪਣੀ ਝੂਠੀ ਚੌਧਰ ਵਾਸਤੇ ਜਨਤਕ ਵੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇੰਨੀਆਂ ਵੱਡੀਆਂ ਘਟਨਾਵਾਂ ਹੋ ਰਹੀਆਂ ਹਨ ਪਰ ਸਰਕਾਰ ਹਰ ਪੱਧਰ 'ਤੇ ਫੇਲ੍ਹ ਸਾਬਿਤ ਹੋ ਰਹੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਦੇ 12 ਘੰਟਿਆਂ ਅੰਦਰ 5 ਮਿਲੀਅਨ ਵਾਰ ਦੇਖਿਆ ਗਿਆ 'The Last Ride' ਗੀਤ
ਉਨ੍ਹਾਂ ਕਿਹਾ ਕਿ ਸਾਰੇ ਫ਼ੈਸਲੇ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾ ਰਹੇ ਹਨ। ਸੁਖਬੀਰ ਨੇ ਕਿਹਾ ਕਿ ਪੰਜਾਬ ਪੁਲਸ ਨੂੰ ਇਹ ਹੀ ਨਹੀਂ ਪਤਾ ਲੱਗ ਰਿਹਾ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਰਿਪੋਰਟ ਕਰਨਾ ਹੈ ਜਾਂ ਫਿਰ ਅਰਵਿੰਦ ਕੇਜਰੀਵਾਲ ਨੂੰ। ਉਨ੍ਹਾਂ ਕਿਹਾ ਕਿ ਅੱਜ ਉਹ ਪੰਜਾਬ ਦੇ ਹਾਲਾਤ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਐੱਨ. ਆਈ. ਏ. ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਨੂੰ ਡਿਸਮਿਸ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਿਤਾ ਦੀਆਂ ਅੱਖਾਂ ਸਾਹਮਣੇ ਹੋਇਆ 'ਸਿੱਧੂ ਮੂਸੇਵਾਲਾ' ਦਾ ਕਤਲ, FIR 'ਚ ਬਿਆਨ ਕੀਤੀ ਪੂਰੀ ਵਾਰਦਾਤ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਕ ਦਿਨ ਤਾਂ ਕੀ, ਇਕ ਘੰਟਾ ਵੀ ਮੁੱਖ ਮੰਤਰੀ ਰਹਿਣ ਦੇ ਕਾਬਲ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਗਲਤ ਅਨਸਰਾਂ ਨੂੰ ਪੰਜਾਬ ਪੁਲਸ ਦਾ ਕੋਈ ਡਰ ਨਹੀਂ ਰਿਹਾ ਹੈ। ਉਨ੍ਹਾਂ ਨੇ ਡੀ. ਜੀ. ਪੀ. ਪੰਜਾਬ ਬਾਰੇ ਬੋਲਦਿਆਂ ਕਿਹਾ ਕਿ ਜੋ ਬਿਆਨ ਡੀ. ਜੀ. ਪੀ. ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਸਬੰਧੀ ਦਿੱਤਾ, ਉਹ ਆਪ ਆਗੂ ਰਾਘਵ ਚੱਢਾ ਵੱਲੋਂ ਪਹਿਲਾਂ ਹੀ ਦੇ ਦਿੱਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ ਮੂਸੇਵਾਲਾ ਕਤਲ ਕਾਂਡ: ਬੀਬੀ ਜਗੀਰ ਕੌਰ ਨੇ ਸੁਰੱਖਿਆ ਵਾਪਸ ਲੈਣ ’ਤੇ ਘੇਰੀ ਪੰਜਾਬ ਸਰਕਾਰ (ਵੀਡੀਓ)
NEXT STORY