ਚੰਡੀਗੜ੍ਹ : ਭਾਰਤ ਅਤੇ ਕੈਨੇਡਾ ਵਿਚਕਾਰ ਪੈਦਾ ਹੋਈ ਤਲਖ਼ੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਮਸਲੇ 'ਤੇ ਡੂੰਘੀ ਚਿੰਤਾ ਜਤਾਈ ਹੈ। ਦਰਅਸਲ ਭਾਰਤ 'ਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਨੂੰ ਬਾਅਦ 'ਚ ਹਟਾ ਦਿੱਤਾ ਗਿਆ।
ਇਹ ਵੀ ਪੜ੍ਹੋ : ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਹੁਕਮ
ਇਸ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਇਹ ਫ਼ੈਸਲਾ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਜਾਂ ਉਸ ਦੇਸ਼ 'ਚ ਵਿਦਿਆਰਥੀਆਂ ਵਜੋਂ ਰਹਿ ਰਹੇ ਲੱਖਾਂ ਨੌਜਵਾਨ ਪੰਜਾਬੀਆਂ ਨੂੰ ਪ੍ਰਭਾਵਿਤ ਕਰੇਗਾ। ਇਹ ਪੰਜਾਬੀਆਂ ਲਈ ਖ਼ਾਸ ਤੌਰ 'ਤੇ ਦੇਸ਼ ਭਗਤ ਸਿੱਖ ਭਾਈਚਾਰੇ ਲਈ, ਜਿਨ੍ਹਾਂ ਨਾ ਸਿਰਫ ਦੇਸ਼ ਦੀ ਆਜ਼ਾਦੀ ਲਈ, ਸਗੋਂ ਸਰਹੱਦਾਂ 'ਤੇ ਵਿਦੇਸ਼ੀ ਹਮਲੇ ਦਾ ਟਾਕਰਾ ਕਰਨ ਲਈ ਵੀ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਬਹੁਤ ਵੱਡੀਆਂ ਰੁਕਾਵਟਾਂ ਅਤੇ ਚਿੰਤਾ ਕਰਨ ਵਾਲਾ ਮਸਲਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਸੁੱਖਾ ਦੁੱਨੇਕੇ ਦੇ ਕਤਲ ਮਗਰੋਂ ਪੰਜਾਬ 'ਚ ਅਲਰਟ, Action ਮੋਡ 'ਚ ਪੁਲਸ (ਤਸਵੀਰਾਂ)
ਸੁਖਬੀਰ ਬਾਦਲ ਨੇ ਕਿਹਾ ਕਿ ਕੈਨੇਡਾ 'ਚ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਆਪਣੇ ਵਤਨ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਅਨੇਕਾਂ ਫੋਨ ਕਾਲਾਂ ਅਤੇ ਸੰਦੇਸ਼ ਪ੍ਰਾਪਤ ਹੋ ਰਹੇ ਹਨ। ਸੁਖਬੀਰ ਬਾਦਲ ਨੇ ਅਪੀਲ ਕੀਤੀ ਹੈ ਕਿ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਹੱਲ ਕੱਢਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਂਗਸਟਰ ਸੁੱਖਾ ਦੁੱਨੇਕੇ ਦੇ ਕਤਲ ਮਗਰੋਂ ਪੰਜਾਬ 'ਚ ਅਲਰਟ, Action ਮੋਡ 'ਚ ਪੁਲਸ (ਤਸਵੀਰਾਂ)
NEXT STORY