ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੁਧਿਆਣਾ ਦੇ ਨਾਲ ਲੱਗਦੀ 24 ਹਜ਼ਾਰ ਏਕੜ ਜ਼ਮੀਨ ਐਕਵਾਇਰ ਕਰਨ ਦੀ ਯੋਜਨਾ ਦਾ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਵਲੋਂ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉੱਥੇ ਰਜਿਸਟਰੀਆਂ ਹੋਣੀਆਂ ਬੰਦ ਹੋ ਜਾਣਗੀਆਂ ਅਤੇ ਉੱਥੇ ਦੇ ਕਿਸਾਨ ਅਤੇ ਵਪਾਰੀ ਆਪਣੀਆਂ ਜ਼ਮੀਨਾਂ ਨਹੀਂ ਵੇਚ ਸਕਣਗੇ। ਸਰਕਾਰ ਨੇ ਇਕ ਕਿਲ੍ਹੇ ਦੀ ਕੀਮਤ ਇਕ ਕਰੋੜ ਰੁਪਏ ਰੱਖੀ ਹੈ ਅਤੇ ਇਹ ਹੀ ਸਕੀਮ ਬਠਿੰਡਾ 'ਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਲੋਕਾਂ ਦੇ ਫੋਨ ਆਏ ਹਨ ਕਿ ਸਾਡੇ ਨਾਲ ਧੱਕਾ ਹੋ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਨੂੰ ਲੁੱਟਣ ਦਾ ਜ਼ਰੀਆ ਬਣਾ ਲਿਆ ਹੈ ਅਤੇ ਅਸੀਂ ਉਕਤ ਸਾਰੀ ਜ਼ਮੀਨ ਨੂੰ ਕਿਸੇ ਵੀ ਕੀਮਤ 'ਤੇ ਐਕਵਾਇਰ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਲੁੱਟ ਨਹੀਂ ਹੋਣ ਦੇਵੇਗਾ ਅਤੇ ਅਕਾਲੀ ਦਲ ਪੰਜਾਬ ਦੀ ਵਾਰਸ ਪਾਰਟੀ ਹੈ। ਸਾਡੇ ਵਾਸਤੇ ਪੰਜਾਬ ਸੂਬਾ ਨਹੀਂ, ਸਗੋਂ ਸਾਡਾ ਘਰ ਹੈ। ਉਨ੍ਹਾਂ ਨੇ ਅਫ਼ਸਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਾਜਾਇਜ਼ ਕੰਮ ਨਾ ਕਰਨ ਕਿਉਂਕਿ ਬਾਅਦ 'ਚ ਇਸ ਦੇ ਨਤੀਜੇ ਭੁਗਤਣੇ ਪੈਣਗੇ।
ਪੰਜਾਬ ਦੇ ਨੌਜਵਾਨਾਂ ਨੂੰ CM ਮਾਨ ਨੇ ਦਿੱਤਾ ਖ਼ਾਸ ਤੋਹਫ਼ਾ (ਵੀਡੀਓ)
NEXT STORY