ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਵਿਚ ਨਸ਼ਿਆਂ ਕਾਰਨ ਮਾਰੇ ਗਏ ਨੌਜਵਾਨ ਦੇ ਮਾਮਲੇ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਨੂੰ ਬਠਿੰਡਾ ਦੇ ਪਾਰਸ ਰਾਮ ਨਗਰ ਵਿਖੇ ਸੜਕ 'ਤੇ 32 ਸਾਲਾ ਰਮੇਸ਼ ਦੀ ਮ੍ਰਿਤਕ ਦੇਹ ਮਿਲਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿਸ ਦੀ ਬਾਂਹ ਵਿਚ ਇਕ ਸਰਿੰਜ ਫਸੀ ਹੋਈ ਸੀ। ਇਸ ਘਟਨਾ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਸੁਖਬੀਰ ਸਿੰਧ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਸ਼ਾਸਨ ਹੇਠ ਅਜਿਹੀਆਂ ਦਿਲ-ਕੰਬਾਊ ਤਸਵੀਰਾਂ ਪੰਜਾਬ ਵਿਚ ਰੋਜ਼ਾਨਾ ਦਾ ਵਰਤਾਰਾ ਬਣ ਚੁੱਕੀਆਂ ਹਨ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਥਿਤੀ ਬਿਲਕੁਲ ਬਰਦਾਸ਼ਤ ਕਰਨ ਯੋਗ ਨਹੀਂ ਹੈ ਅਤੇ ਪੰਜਾਬ ਦੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਜੇਕਰ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਵਪਾਰ 'ਤੇ ਤੁਰੰਤ ਰੋਕ ਨਾ ਲਗਾਈ ਗਈ, ਤਾਂ ਇਸ ਦੇ ਨਤੀਜੇ ਹੋਰ ਵੀ ਘਾਤਕ ਅਤੇ ਰੂਹ-ਕੰਬਾਊ ਹੋ ਸਕਦੇ ਹਨ। ਇਸ ਦੇ ਨਾਲ ਹੀ ਸੂਬੇ ਵਿਚ ਯੋਗ ਅਗਵਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਸਰਕਾਰੀ ਪ੍ਰਬੰਧਾਂ, ਖਜ਼ਾਨੇ ਦੀ ਵਰਤੋਂ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਸਰਕਾਰ ਦੀ ਗੰਭੀਰਤਾ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ।
ਪੰਜਾਬ ਪੁਲਸ 'ਤੇ ਇੱਟਾਂ-ਰੋੜਿਆਂ ਨਾਲ ਹਮਲਾ, 2 ਮੁਲਾਜ਼ਮ ਲਹੂ-ਲੁਹਾਣ
NEXT STORY