ਨਵੀਂ ਦਿੱਲੀ/ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦਾ ਐਲਾਨ ਹੋ ਗਿਆ ਹੈ। ਇਸ ਮੌਕੇ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਦਾ ਕੋਈ ਸਿਆਸੀ ਗੱਠਜੋੜ ਨਹੀਂ, ਸਗੋਂ ਇਹ ਲੋਕ-ਪੱਖੀ ਗੱਠਜੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਵ. ਪ੍ਰਕਾਸ਼ ਸਿੰਘ ਬਾਦਲ ਕਹਿੰਦੇ ਸਨ ਕਿ ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ ਤੇ ਇਹ ਕੰਮ ਡਬਲ ਇੰਜਣ ਸਰਕਾਰ ਹੀ ਕਰ ਸਕਦੀ ਹੈ। ਸਾਡਾ ਮਿਸ਼ਨ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਇਸ ਗੱਠਜੋੜ ਦੀ ਸਰਕਾਰ ਰਹੀ, ਪੰਜਾਬ ਤਰੱਕੀ ਵਿਚ ਰਿਹਾ, ਪੰਜਾਬ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ, ਵਪਾਰੀ ਤੇ ਮਜ਼ਦੂਰ ਵਰਗ ਨੂੰ ਬਚਾਉਣ ਦੀ ਲੋੜ ਹੈ, ਇਹ ਸਭ ਡਬਲ ਇੰਜਣ ਸਰਕਾਰ ਕਰ ਸਕਦੀ ਹੈ। ਸਾਡਾ ਮਿਸ਼ਨ ਪੰਜਾਬ ਦੀ ਜਵਾਨੀ ਨੂੰ ਬਚਾਉਣ ਵਾਸਤੇ ਨਸ਼ਾ ਖ਼ਤਮ ਕਰਨਾ ਅਤੇ ਪੰਜਾਬ ਦੇ ਲੋਕਾਂ ਦੇ ਮਨ ਵਿਚੋਂ ਗੈਂਗਸਟਰਾਂ ਦੀ ਦਹਿਸ਼ਤ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਨੂੰ ਮੁੜ ਤੋਂ ਚੰਗੇ ਮਾਹੌਲ ਵਿਚ ਲੈ ਕੇ ਜਾਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਤੇ ਕਿਸਾਨੀ ਦੇ ਬੜੇ ਮਸਲੇ ਹਨ ਤੇ ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਵਿਚਾਰ ਚਰਚਾ ਕੀਤੀ ਗਈ ਹੈ ਤੇ ਉਨ੍ਹਾਂ ਨੇ ਇਹ ਭਰੋਸਾ ਦਿੱਤਾ ਹੈ ਕਿ ਸਾਰੇ ਮਸਲਿਆਂ ਦਾ ਬਹਿ ਕੇ ਹੱਲ ਕੀਤੇ ਜਾਵੇਗਾ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਪੰਜਾਬ ਆਉਣਗੇ ਤੇ ਮੋਗਾ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।
ਯਸ਼ ਕਤਲ ਮਾਮਲੇ 'ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ, ਵਾਰਦਾਤ ’ਚ ਵਰਤੀ ਥਾਰ ਵੀ ਬਰਾਮਦ
NEXT STORY