ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰੀ ਬਜਟ 2025 'ਚ ਦੇਸ਼ ਦੇ ਇਕਜੁੱਟ ਵਿਕਾਸ ਦੀ ਗੱਲ ਨਹੀਂ ਕੀਤੀ ਗਈ ਅਤੇ ਇਸ 'ਚ ਸਿਰਫ ਚੋਣਾਂ ਵਾਸਤੇ ਸੂਬਿਆਂ ’ਤੇ ਹੀ ਧਿਆਨ ਦਿੱਤਾ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੂਰਨ ਕਰਜ਼ਾ ਮੁਆਫ਼ੀ ਸਮੇਤ ਕਿਸਾਨਾਂ ਦੀਆਂ ਮੰਗਾਂ ਅਣਡਿੱਠ ਕਰ ਕੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ ਗਿਆ ਹੈ। ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਰਾ ਜ਼ੋਰ ਬਿਹਾਰ ਤੇ ਆਸਾਮ ’ਤੇ ਲਗਾ ਦਿੱਤਾ ਗਿਆ, ਜਿੱਥੇ ਇਸ ਸਾਲ ਹੋਣਾਂ ਹੋਣੀਆਂ ਹਨ, ਜਦੋਂ ਕਿ ਪੰਜਾਬ ਵਰਗੇ ਅਹਿਮ ਸੂਬਿਆਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਚਾਰ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁਆਏ ਭਰੋਸੇ ਮੁਤਾਬਕ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਾਸਤੇ ਵੀ ਕੋਈ ਫੰਡ ਨਹੀਂ ਰੱਖੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਦੇਸ਼ ਭਰ ਵਿਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਾਸਤੇ ਵੀ ਕੋਈ ਫੰਡ ਨਹੀਂ ਰੱਖੇ ਗਏ, ਜਦੋਂ ਕਿ ਖੇਤੀਬਾੜੀ ਖੇਤਰ ਵਿਚ ਮੰਦੀ ਸਭ ਦੇ ਸਾਹਮਣੇ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੀ. ਐੱਮ.ਫਸਲ ਬੀਮਾ ਯੋਜਨਾ ਬਾਰੇ ਵੀ ਕੁਝ ਨਹੀਂ ਕਿਹਾ ਗਿਆ, ਜਦੋਂ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਵਾਸਤੇ ਹੋਰ ਫੰਡਾਂ ਦੀ ਲੋੜ ਸੀ।
ਪੁਰਾਣੀ ਰੰਜਿਸ਼ ਕਾਰਨ ਕੁੱਟਮਾਰ ਕਰਨ ਵਾਲੇ 16 ਦੋਸ਼ੀਆਂ ਖ਼ਿਲਾਫ਼ ਪਰਚਾ
NEXT STORY