ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮਾਹੌਲ 'ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਅਜਨਾਲਾ ਵਿਖੇ ਵਾਪਰੀ ਹਿੰਸਾ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਪੰਜਾਬ 'ਚ ਇਕ ਧਰਮ ਨਾਲ ਦੂਜੇ ਧਰਮ ਦੀ ਲੜਾਈ ਕਰਵਾ ਕੇ, ਅਮਨ-ਸ਼ਾਂਤੀ ਭੰਗ ਕਰ ਕੇ, ਇਕ ਇਕਾਈ ਨੂੰ ਲੈ ਆਪਣਾ ਸਿਆਸੀ ਬੇਸ ਬਣਾਉਣਾ ਚਾਹੁੰਦੀਆਂ ਹਨ ਪਰ ਅਕਾਲੀ ਦਲ ਹਮੇਸ਼ਾ ਪੰਜਾਬ 'ਚ ਅਮਨ-ਸ਼ਾਂਤੀ ਅਤੇ ਭਾਈਚਾਰਚ ਸਾਂਝ ਦੇਖਣਾ ਚਾਹੁੰਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮਾਹੌਲ ਸ਼ਾਂਤਮਈ ਹੋ ਗਿਆ ਸੀ ਅਤੇ ਭਾਈਚਾਰਕ ਸਾਂਝ ਵੀ ਦੇਖਣ ਨੂੰ ਮਿਲੀ ਸੀ। ਉਨ੍ਹਾਂ ਆਪਣੇ ਕਾਰਜਕਾਲ 'ਚ ਹਰ ਧਰਮ ਨੂੰ ਇਕ ਬਰਾਬਰ ਰੱਖਿਆ ਸੀ ਕਿਉਂਕਿ ਉਨ੍ਹਾਂ ਦੀ ਸੋਚ ਸੀ ਕਿ ਸਭ ਇਕੱਠੇ ਰਹਿਣਗੇ ਤਾਂ ਹੀ ਪੰਜਾਬ ਦੀ ਤਰੱਕੀ ਹੋਵੇਗੀ। ਅਕਾਲੀ ਦਲ ਹਮੇਸ਼ਾ ਸਿੱਖ ਪੰਥ ਤੇ ਪੰਜਾਬੀਆਂ ਦੀ ਲੜਾਈ ਲੜਦਾ ਰਹੇਗਾ ਅਤੇ ਜੇਕਰ ਵੱਧ ਤੋਂ ਵੱਧ ਸ਼ਹਾਦਤ ਅਤੇ ਕੁਰਬਾਨੀਆਂ ਦੇਣੀਆਂ ਪਈਆਂ ਤਾਂ ਉਹ ਵੀ ਦੇਵੇਗੀ
ਇਹ ਵੀ ਪੜ੍ਹੋ- ਭਾਜਪਾ ਆਗੂ ਭੁਪਿੰਦਰ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਅਜਨਾਲਾ ਹਿੰਸਾ ਦੀ ਕੀਤੀ ਸਖ਼ਤ ਸ਼ਬਦਾਂ 'ਚ ਨਿੰਦਾ
ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ 'ਚ ਗੁੰਡਾਗਰਦੀ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੋ ਗਿਆ ਹੈ ਅਤੇ ਗੈਂਗਸਟਰ ਪੰਜਾਬ 'ਤੇ ਰਾਜ ਕਰ ਰਹੇ ਹਨ। ਲੋਕਾਂ ਤੋਂ ਇਲਾਵਾ ਪੰਜਾਬ ਵਪਾਰੀ ਇੱਥੋਂ ਡਰ ਦੇ ਕਾਰਨ ਭੱਜ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਕਿਉਂਕਿ ਸੂਬੇ ਦੀ ਲਾਅ ਅਤੇ ਆਰਡਰ ਸਥਿਤੀ ਬਿਲਕੁਲ ਚੰਗੀ ਨਹੀਂ ਹੈ। ਅਜਨਾਲਾ ਵਿਖੇ ਹੋਈ ਹਿੰਸਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਦਿਨ ਜੋ ਅਜਨਾਲਾ ਵਿਖੇ ਘਟਨਾ ਵਾਪਰੀ ਹੈ, ਉਸ ਨਾਲ ਦਿਲ ਨੂੰ ਬਹੁਤ ਦੁੱਖ ਪਹੁੰਚਿਆ ਹੈ। ਕੁਝ ਲੋਕਾਂ ਨੇ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣ ਕੇ ਥਾਣੇ 'ਤੇ ਹਮਲਾ ਕੀਤਾ, ਜੋ ਕਿ ਕਿਸੇ ਤੋਂ ਵੀ ਬਰਦਾਸ਼ਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਨੂੰ ਉੱਥੇ ਲਿਜਾਇਆ ਗਿਆ, ਜਿੱਥੇ ਸ਼ਰਾਬ, ਨਸ਼ਾ, ਚੋਰ ਅਤੇ ਹਰ ਤਰ੍ਹਾਂ ਦਾ ਗੈਰ-ਕਾਨੂੰਨੀ ਚੀਜ਼ ਪਈ ਹੋਈ ਹੈ।
ਇਹ ਵੀ ਪੜ੍ਹੋ- ਕੁੜੀ ਨੇ ਵਿਆਹ ਕਰਵਾਉਣ ਤੋਂ ਕੀਤੀ ਨਾ ਤਾਂ ਸਿਰਫ਼ਿਰੇ ਆਸ਼ਿਕ ਨੇ ਕਰ ਦਿੱਤਾ ਵੱਡਾ ਕਾਂਡ, ਮਾਮਲਾ ਜਾਣ ਹੋਵੋਗੇ ਹੈਰਾਨ
ਘਟਨਾ 'ਤੇ ਭਾਰੀ ਦੁੱਖ ਜ਼ਾਹਰ ਕਰਦਿਆਂ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਸੀਂ ਕਿੰਨੀ ਗੁਰਮਰਿਆਦਾ ਨਾਲ ਇਕ ਥਾਂ ਤੋਂ ਦੂਜੀ ਥਾਂ 'ਤੇ ਲੈ ਕੇ ਜਾਂਦੇ ਹਾਂ ਪਰ ਬੀਤੇ ਦਿਨੀਂ ਲੋਕਾਂ ਉਨ੍ਹਾਂ ਨੂੰ ਥਾਣੇ ਵਿਖੇ ਲੈ ਗਏ। ਇਸ ਸਬੰਧੀ ਮੈਨੂੰ ਵੱਖ-ਵੱਖ ਥਾਂ ਤੋਂ ਫੋਨ ਆਏ। ਬਾਦਲ ਨੇ ਕਿਹਾ ਕਿ ਸਾਰੇ ਪੰਥ ਦੇ ਲੋਕਾਂ ਵੱਲੋਂ ਇਸ ਦੀ ਸਖ਼ਤ ਨਿੰਦਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਸੰਗਤ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕੀ ਅਜਿਹੇ ਕੰਮ ਹੋਣੇ ਚਾਹੀਦੇ ਹਨ? ਕੀ ਇਹ ਰੁਕਣਾ ਨਹੀਂ ਚਾਹੀਦਾ? ਤੇ ਮੈਂ ਇਹੀ ਸਵਾਲ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਹੀ ਸਵਾਲ ਕਰਨਾ ਚਾਹੁੰਦਾ ਹਾਂ।
ਕੇਂਦਰ ਅਤੇ ਪੰਜਾਬ ਸਰਕਾਰ 'ਤੇ ਵਿੰਨ੍ਹਿਆਂ ਨਿਸ਼ਾਨਾਂ
ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਦੀ ਚਾਲ ਅਤੇ ਲੜਾਈ ਕਾਰਨ ਪੰਜਾਬ ਦੇ ਹਾਲਾਤ ਵਿਗੜੇ ਹਨ। ਕੇਂਦਰ ਸਰਕਾਰ ਦੀਆਂ ਪੰਜਾਬੀਆਂ ਪ੍ਰਤੀ ਨੀਤੀਆਂ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਮਾਹੌਲ ਲਈ ਜ਼ਿੰਮੇਵਾਰ ਹਨ। ਉਨ੍ਹਾਂ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਝੂਠਾ ਪਰਚਾ ਕਿਉਂ ਦਰਜ ਕੀਤਾ? ਕਿ ਜਿਨ੍ਹਾਂ ਅਫ਼ਸਰਾਂ ਨੇ ਝੂਠਾ ਪਰਚਾ ਦਰਜ ਕੀਤਾ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰੋਗੇ? ਉਨ੍ਹਾਂ ਕਿਹਾ ਕਿ ਧਰਨਾ-ਪ੍ਰਦਰਸ਼ਨ ਕਰਨਾ ਸਾਡਾ ਅਧਿਕਾਰ ਹੈ ਪਰ ਜਿਸ ਤਰੀਕੇ ਨਾਲ ਕੱਲ ਧਰਨਾ ਦਿੱਤਾ ਗਿਆ ਉਹ ਠੀਕ ਨਹੀਂ। ਅਜਿਹੀਆਂ ਘਟਨਾਵਾਂ ਪੰਜਾਬ 'ਚ ਨਹੀਂ ਹੋਣੀਆਂ ਚਾਹੀਦੀਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਿਸੇ ਕੀਮਤ 'ਤੇ ਨਹੀਂ ਹੋਣੀ ਚਾਹੀਦੀ। ਪੰਜਾਬ ਦਾ ਅਸਲੀ ਵਾਰਿਸ ਸ਼੍ਰੋਮਣੀ ਅਕਾਲੀ ਦਲ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਅਰਬ ਦੇਸ਼ਾਂ ਵਿਚ ਨਿਕਲੀਆਂ ਨੌਕਰੀਆਂ, ਪੜ੍ਹੋ
NEXT STORY