ਚੰਡੀਗੜ੍ਹ : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਖੇਤਰ ਦੇ ਉਪਨਗਰੀ ਇਲਾਕੇ ਸਰਬੰਦ 'ਚ 2 ਸਿੱਖ ਵਿਅਕਤੀਆਂ ਦੇ ਕਤਲ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੇਸ਼ਾਵਰ (ਪਾਕਿਸਤਾਨ) ਵਿਖੇ 2 ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਦਾ ਬੇਰਹਿਮੀ ਨਾਲ ਕੀਤੇ ਕਤਲ ਬਾਰੇ ਜਾਣ ਕੇ ਬੜਾ ਦੁੱਖ ਲੱਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੀ ਕਿੱਲਤ 'ਤੇ ਨਵਾਂ ਫ਼ਰਮਾਨ ਜਾਰੀ, ਹੁਣ ਹਫ਼ਤਾਵਾਰੀ ਸ਼ਡਿਊਲ ਤਹਿਤ ਬੰਦ ਹੋਵੇਗੀ ਇੰਡਸਟਰੀ
ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ਕਰ ਨੂੰ ਬੇਨਤੀ ਕੀਤੀ ਹੈ ਕਿ ਉਹ ਪੀੜਤ ਪਰਿਵਾਰਾਂ ਲਈ ਇਨਸਾਫ਼ ਦਾ ਮੁੱਦਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਕੋਲ ਚੁੱਕਣ ਅਤੇ ਇਸ ਦੇ ਨਾਲ ਹੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਮਸਲਾ ਵੀ ਚੁੱਕਣ। ਦੱਸਣਯੋਗ ਹੈ ਕਿ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਖੇਤਰ ਦੇ ਉਪਨਗਰੀ ਇਲਾਕੇ ਸਰਬੰਦ 'ਚ ਐਤਵਾਰ ਨੂੰ ਬੰਦੂਕਧਾਰੀਆਂ ਨੇ ਸਿੱਖ ਭਾਈਚਾਰੇ ਨਾਲ ਸਬੰਧਿਤ 2 ਵਿਅਕਤੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਅੱਤ ਦੀ ਗਰਮੀ ਨਾਲ ਝੁਲਸ ਰਹੇ ਲੋਕਾਂ ਲਈ ਚੰਗੀ ਖ਼ਬਰ, ਆਉਣ ਵਾਲੇ ਦਿਨਾਂ 'ਚ ਪੈ ਸਕਦੇ ਮੀਂਹ
ਮਾਰੇ ਗਏ ਦੋਵੇਂ ਵਿਅਕਤੀ ਸਰਬੰਦ ਦੇ ਬਾਟਾ ਤਾਲ ਬਜ਼ਾਰ 'ਚ ਮਸਾਲੇ ਵੇਚਣ ਵਾਲੇ ਦੁਕਾਨਦਾਰ ਸਨ। ਜ਼ਿਕਰਯੋਗ ਹੈ ਕਿ ਪੇਸ਼ਾਵਰ ਵਿੱਚ ਲਗਭਗ 15,000 ਸਿੱਖ ਰਹਿੰਦੇ ਹਨ, ਇਨ੍ਹਾਂ ਵਿਚੋਂ ਜ਼ਿਆਦਾਤਰ ਸੂਬਾਈ ਰਾਜਧਾਨੀ ਦੇ ਜੋਗਨ ਸ਼ਾਹ ਇਲਾਕੇ ਵਿੱਚ ਹਨ। ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਦੇ ਜ਼ਿਆਦਾਤਰ ਮੈਂਬਰ ਕਾਰੋਬਾਰ ਨਾਲ ਜੁੜੇ ਹੋਏ ਹਨ, ਜਦੋਂ ਕਿ ਕੁੱਝ ਫਾਰਮੇਸੀਆਂ ਵੀ ਚਲਾਉਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ੇ, ਡਰੋਨ ਤੇ ਹਥਿਆਰਾਂ ਨੂੰ ਲੈ ਕੇ ਜੇਲ੍ਹ ਮੰਤਰੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਮਿਆਲ ਸੈਕਟਰ ’ਚ ਦਾਖਲ ਹੋਇਆ ਪਾਕਿਸਤਾਨੀ ਡਰੋਨ, ਬੀ. ਐੱਸ. ਐੱਫ. ਨੇ ਚਲਾਈਆਂ ਗੋਲੀਆਂ
NEXT STORY