ਚੰਡੀਗੜ੍ਹ : 26 ਜਨਵਰੀ ਦੀ ਪਰੇਡ 'ਚੋਂ ਪੰਜਾਬ ਦੀ ਝਾਕੀ ਨੂੰ ਬਾਹਰ ਕੱਢੇ ਜਾਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਗਣਤੰਤਰ ਦਿਵਸ ਦੀ ਪਰੇਡ 'ਚੋਂ ਪੰਜਾਬ ਦੀਆਂ ਝਾਕੀਆਂ ਨੂੰ ਬਾਹਰ ਕਰਕੇ ਸੂਬੇ ਦੇ ਮਾਣਮੱਤੇ, ਬਹਾਦਰ ਅਤੇ ਦੇਸ਼ਭਗਤ ਪੰਜਾਬੀਆਂ ਨਾਲ ਕੀਤੇ ਜਾ ਰਹੇ ਵਿਤਕਰੇ ਦੇ ਖ਼ਿਲਾਫ਼ ਦਖ਼ਲ ਦੇਣ।
ਇਹ ਵੀ ਪੜ੍ਹੋ : 26 ਜਨਵਰੀ ਦੀ ਪਰੇਡ 'ਚੋਂ ਪੰਜਾਬ ਦੀ ਝਾਕੀ ਕੱਢਣ 'ਤੇ ਸੁਨੀਲ ਜਾਖੜ ਦਾ ਅਹਿਮ ਬਿਆਨ (ਵੀਡੀਓ)
ਸੁਖਬੀਰ ਬਾਦਲ ਨੇ ਕਿਹਾ ਕਿ ਕੋਈ ਵੀ ਕੌਮੀ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਦੀ ਵਿਰਾਸਤ ਅਤੇ ਸਾਡੇ ਅਣਗਿਣਤ ਨਾਇਕਾਂ ਦੀਆਂ ਸ਼ਹਾਦਤਾਂ ਨੂੰ ਉਜਾਗਰ ਕੀਤੇ ਬਗੈਰ ਕਿਵੇਂ ਸੰਪੂਰਨ ਹੋ ਸਕਦਾ ਹੈ? ਸੁਖਬੀਰ ਬਾਦਲ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਨਾਲ ਅਜਿਹੇ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਜਲਦ ਪਛਾਣਿਆ ਜਾਵੇ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਾਮੀ ਸਕੂਲ ਦੀ ਮਾਨਤਾ ਰੱਦ! ਨਵੇਂ ਦਾਖ਼ਲਿਆਂ 'ਤੇ ਲਾਈ ਗਈ ਰੋਕ, ਪੜ੍ਹੋ ਪੂਰਾ ਮਾਮਲਾ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਪਰੇਡ 'ਚੋਂ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਸੁਖਬੀਰ ਬਾਦਲ ਨੇ ਵੀ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਟੈਕਸ ਚੋਰੀ ਕਰਨ ਵਾਲੇ ਹੋ ਜਾਣ ਸਾਵਧਾਨ, ਇਸ ਪਲਾਨ 'ਤੇ ਕੰਮ ਕਰ ਰਹੀ ਸਰਕਾਰ
NEXT STORY