ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਉਪ-ਰਾਜਪਾਲ ਨਿਯੁਕਤ ਹੋਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੰਧੂ ਨੂੰ ਆਪਣਾ ਅਜੀਜ਼ ਦੋਸਤ ਦੱਸਦਿਆਂ ਭਰੋਸਾ ਜਤਾਇਆ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸੁਖਬੀਰ ਨੇ ਆਖਿਆ ਕਿ ਉਨ੍ਹਾਂ ਨੇ ਹਮੇਸ਼ਾ ਇਕ ਪ੍ਰਤਿਭਾਸ਼ਾਲੀ ਡਿਪਲੋਮੈਟ ਵਜੋਂ ਦੇਸ਼ ਦੀ ਸੇਵਾ ਕੀਤੀ ਤੇ ਪੰਜਾਬੀਆਂ ਦਾ ਸਿਰ ਉੱਚਾ ਕੀਤਾ। ਉਨ੍ਹਾਂ ਨੇ ਤਰਨਜੀਤ ਸੰਧੂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਅਜੀਜ਼ ਦੋਸਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤ ਹੋਣ ‘ਤੇ ਵਧਾਈ ਦਿੰਦਾ ਹਾਂ। ਇਕ ਪ੍ਰਤਿਭਾਸ਼ਾਲੀ ਡਿਪਲੋਮੈਟ ਵਜੋਂ ਤਰਨਜੀਤ ਜੀ ਨੇ ਹਮੇਸ਼ਾ ਸੱਚੀ ਨਿਸ਼ਠਾ ਨਾਲ ਦੇਸ਼ ਦੀ ਸੇਵਾ ਕੀਤੀ ਤੇ ਪੰਜਾਬੀਆਂ ਦਾ ਸਿਰ ਉੱਚਾ ਕੀਤਾ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਭਵਿੱਖ ਲਈ ਸ਼ੁਭਕਾਮਨਾਵਾਂ !!"
ਇੱਥੇ ਦੱਸ ਦਈਏ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਵੀਰਵਾਰ ਨੂੰ 7 ਸੂਬਿਆਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਵੇਂ ਰਾਜਪਾਲ ਅਤੇ ਉਪ ਰਾਜਪਾਲ ਨਿਯੁਕਤ ਕੀਤੇ ਗਏ। ਇਸ ਦੌਰਾਨ ਅੰਮ੍ਰਿਤਸਰ ਦੇ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ। ਉਹ ਐੱਲ.ਜੀ. ਵਿਨੈ ਕੁਮਾਰ ਸਕਸੈਨਾ ਦੀ ਜਗ੍ਹਾ ਲੈਣਗੇ। ਸੰਧੂ ਇਕ ਸੀਨੀਅਰ ਭਾਰਤੀ ਡਿਪਲੋਮੈਟ ਰਹਿ ਚੁੱਕੇ ਹਨ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਵੀ ਲੜ ਚੁੱਕੇ ਹਨ।
ਰਾਜਪਾਲ ਦੇ ਸੰਬੋਧਨ ਦੌਰਾਨ 'ਆਪ' ਵਲੋਂ ਪ੍ਰੈੱਸ ਕਾਨਫਰੰਸ ਕਰਨ ਦੀ ਰਵਨੀਤ ਬਿੱਟੂ ਵਲੋਂ ਨਿਖ਼ੇਧੀ
NEXT STORY