ਚੰਡੀਗੜ੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਤਰਨਤਾਰਨ ਵਿਖੇ ਪਟਾਕਾ ਵਿਸਫੋਟ ਘਟਨਾ ਦੇ ਪੀੜਤਾਂ ਲਈ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਸ਼ਨੀਵਾਰ ਨੂੰ ਇਕ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਰਕੇ ਵਾਪਰੀ ਇਸ ਦੁਖਦਾਈ ਘਟਨਾ 'ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖ਼ਮੀ ਹੋ ਗਏ। ਆਪਣੇ ਸ਼ੋਕ ਸੁਨੇਹੇ 'ਚ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮੈਨੂੰ ਤਰਨਤਾਰਨ ਜ਼ਿਲੇ 'ਚ ਇਕ ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਹੋਈਆਂ ਮੌਤਾਂ ਬਾਰੇ ਜਾਣ ਕੇ ਬਹੁਤ ਹੀ ਦੁੱਖ ਹੋਇਆ ਹੈ। ਮੈਂ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਦੇ ਨਾਲ ਹਾਂ ਅਤੇ ਜ਼ਖ਼ਮੀ ਹੋਈਆਂ ਸੰਗਤਾਂ ਦੇ ਜਲਦੀ ਠੀਕ ਹੋਣ ਲਈ ਅਰਦਾਸ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸੂਬਾ ਸਰਕਾਰ ਨੂੰ ਇਸ ਦੁੱਖ ਦੀ ਘੜੀ 'ਚ ਲੋੜਵੰਦਾਂ ਦੀ ਵੱਧ ਤੋਂ ਵੱਧ ਮੱਦਦ ਕਰਨ ਦੀ ਅਪੀਲ ਕਰਦਾ ਹਾਂ। ਸੁਖਬੀਰ ਨੇ ਪੀੜਤ ਪਰਿਵਾਰਾਂ ਨਾਲ ਵੀ ਹਮਦਰਦੀ ਜ਼ਾਹਿਰ ਕੀਤੀ ਅਤੇ ਪਰਮਾਤਮਾ ਅੱਗੇ ਦੁਖੀ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਨਗਰ ਕੀਰਤਨ ਹਾਦਸਾ : ਦੁੱਖ ਪ੍ਰਗਟਾਉਂਦਿਆਂ ਜਥੇਦਾਰ ਅਕਾਲ ਤਖਤ ਸਾਹਿਬ ਨੇ ਦਿੱਤੀ ਇਹ ਸਲਾਹ
NEXT STORY