ਚੰਡੀਗੜ੍ਹ : ਸਟਾਰ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਸ਼ੁੱਕਰਵਾਰ ਨੂੰ ਦਿੱਲੀ-ਦੇਹਰਾਦੂਨ ਹਾਈਵੇਅ ’ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਬੇਹੱਦ ਗੰਭੀਰ ਹਾਲਤ ਵਿਚ ਰਿਸ਼ਭ ਪੰਤ ਨੂੰ ਮੈਕਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਭਾਰਤ ਦੇ ਇਸ ਸਟਾਰ ਖਿਡਾਰੀ ਦੀ ਤੰਦਰੁਸਤੀ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਰਦਾਸ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਅੱਜ ਸਵੇਰੇ ਰੁੜਕੀ (ਉਤਰਾਖੰਡ) ਨੇੜੇ ਵਾਪਰੇ ਸੜਕ ਹਾਦਸੇ 'ਚ ਭਾਰਤੀ ਕ੍ਰਿਕਟ ਖਿਡਾਰੀ ਰਿਸ਼ਭ ਪੰਤ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ। ਉਹ ਉਨ੍ਹਾਂ ਦੇ ਜਲਦ ਅਤੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਦੀ ਅਰਦਾਸ ਕਰਦੇ ਹਨ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਹ ਰਿਸ਼ਭ ਪੰਤ ਦੇ ਜਲਦ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ।
ਇਹ ਵੀ ਪੜ੍ਹੋ : ਦੋ ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੇ ਜਸ਼ਨ ਮਨਾ ਰਿਹਾ ਸੀ ਪਰਿਵਾਰ, ਅਚਾਨਕ ਮਿਲੀ ਮੌਤ ਦੀ ਖਬਰ, ਮਚਿਆ ਚੀਕ-ਚਿਹਾੜਾ
ਕਿਵੇਂ ਵਾਪਰਿਆ ਹਾਦਸਾ
ਭਾਰਤ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ (25) ਸ਼ੁੱਕਰਵਾਰ ਸਵੇਰੇ 5.30 ਵਜੇ ਉੱਤਰਾਖੰਡ ਜਾ ਰਹੇ ਸਨ। ਇਸ ਦੌਰਾਨ ਰੁੜਕੀ ਦੇ ਨਾਰਸਨ ਬਾਰਡਰ ’ਤੇ ਹਮਦਪੁਰ ਝਾਲ ਦੇ ਮੋੜ ’ਤੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਰੋਲਿੰਗ ਨਾਲ ਟਕਰਾ ਗਈ, ਜਿਸ ਤੋਂ ਬਾਅਦ ਕਾਰ ਵਿਚ ਅੱਗ ਲੱਗ ਗਈ ਅਤੇ ਉਹ ਪਲਟ ਗਈ। ਉਤਰਾਖੰਡ ਦੇ ਡੀ. ਜੀ. ਅਸ਼ੋਕ ਕੁਮਾਰ ਮੁਤਾਬਕ ਪੰਤ ਦੀ ਗੱਡੀ ਚਲਾਉਂਦੇ ਸਮੇਂ ਝਪਕੀ ਲੱਗ ਗਈ ਸੀ, ਜਿਸ ਕਾਰਣ ਕਾਰ ਬੇਕਾਬੂ ਹੋ ਗਈ। ਹਾਦਸੇ ਸਮੇਂ ਪੰਤ ਕਾਰ ਵਿਚ ਇਕੱਲੇ ਸਨ। ਹਾਦਸੇ ਤੋਂ ਬਾਅਦ ਪੰਤ ਸੜਦੀ ਹੋਈ ਕਾਰ ’ਚੋਂ ਖਿੜਕੀ ਤੋੜ ਕੇ ਬਾਹਰ ਨਿਕਲੇ ਸਨ। ਪੰਤ ਦੇ ਸਿਰ, ਪਿੱਠ ਅਤੇ ਪੈਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਦਾ ਇਹ ਮਸ਼ਹੂਰ ਟੋਲ ਪਲਾਜ਼ਾ ਜਲਦ ਹੋਵੇਗਾ ਬੰਦ
ਕਪੂਰਥਲਾ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ
NEXT STORY