ਚੰਡੀਗੜ੍ਹ : ਕਿਸਾਨੀ ਅੰਦੋਲਨ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਧਰਨੇ 'ਤੇ ਬੈਠੇ ਬਾਬਾ ਲਾਭ ਸਿੰਘ ਜੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁਲਾਕਾਤ ਕੀਤੀ ਗਈ।
ਇਹ ਵੀ ਪੜ੍ਹੋ : ...ਤਾਂ ਕੈਪਟਨ ਤੇ ਸਿੱਧੂ ਦੀ ਜ਼ਿੱਦ ਪੂਰੀ ਕਰਨ ਲਈ ਪੰਜਾਬ ਭਵਨ 'ਚ ਰੱਖੀ ਗਈ ਸੀ 'ਟੀ ਪਾਰਟੀ'
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਬਾਬਾ ਲਾਭ ਸਿੰਘ ਨੇ ਮਟਕਾ ਚੌਂਕ 'ਤੇ ਆਪਣਾ ਅੰਦੋਲਨ ਜਾਰੀ ਰੱਖਦੇ ਹੋਏ ਪਿਛਲੇ 5 ਮਹੀਨਿਆਂ ਤੋਂ ਹਰ ਮੁਸ਼ਕਿਲ ਦਾ ਖਿੜੇ ਮੱਥੇ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਉਹ ਇੱਕ ਯਾਦਗਾਰੀ ਸਬਕ ਅਤੇ ਪ੍ਰੇਰਨਾ ਸਾਬਿਤ ਹੋਏ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਸਿੱਧੂ' ਨੇ ਆਪਣੇ ਭਾਸ਼ਣ 'ਚ ਇਕ ਵਾਰ ਵੀ ਨਹੀਂ ਲਿਆ ਮੁੱਖ ਮੰਤਰੀ ਦਾ ਨਾਂ
ਸੁਖਬੀਰ ਬਾਦਲ ਨੇ ਕਿਹਾ ਕਿ ਬਾਬਾ ਜੀ ਸੱਚੀ ਅਤੇ ਨਿਰਸੁਆਰਥ ਸੇਵਾ ਦਾ ਸਰੂਪ ਹਨ। ਦੱਸਣਯੋਗ ਹੈ ਕਿ ਬਾਬਾ ਲਾਭ ਸਿੰਘ ਪਿਛਲੀ ਮਾਰਚ ਮਹੀਨੇ ਤੋਂ ਕਿਸਾਨਾਂ ਦੇ ਹੱਕ 'ਚ ਮਟਕਾ ਚੌਂਕ ਵਿਖੇ ਬੈਠੇ ਹੋਏ ਹਨ। ਪਿਛਲੇ ਦਿਨੀਂ ਭਾਰੀ ਮੀਂਹ ਦੌਰਾਨ ਵੀ ਬਾਬਾ ਲਾਭ ਸਿੰਘ ਕਿਸਾਨਾਂ ਦੇ ਹੱਕ 'ਚ ਮਟਕਾ ਚੌਂਕ ਵਿਖੇ ਡਟੇ ਰਹੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਡਿਪਟੀ ਕਤਲ ਕਾਂਡ: ਬੰਬੀਹਾ ਗਰੁੱਪ ਦੇ ਸਹਿਯੋਗੀ ਗੈਂਗ 'ਤੇ ਪੁਲਸ ਦਾ ਸ਼ੱਕ, ਗੁਰੂਗ੍ਰਾਮ ਦੇ ਗੈਂਗਸਟਰ ਨਾਲ ਜੁੜੇ ਤਾਰ
NEXT STORY