ਚੌਕੀਮਾਨ (ਗਗਨਦੀਪ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਹੀ ਨਹੀਂ ਦਿੱਤਾ ਸਗੋਂ ਇਹ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਨੁਮਾਇੰਦਗੀ ਵਾਲੀ ਜੱਥੇਬੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਲਈ ਲੜਾਈ ਲੜੀ ਹੈ ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਕੁਰਬਾਨੀਆਂ ਕੀਤੀਆਂ ਹਨ ਤੇ ਭਵਿੱਖ ਵਿਚ ਵੀ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਕੋਈ ਸਮਝੌਤਾ ਨਹੀਂ ਕਰੇਗਾ ਭਾਵੇਂ ਪੰਜਾਬ ਦੇ ਕਿਸਾਨ ਅਤੇ ਕਿਸਾਨੀ ਨੂੰ ਬਚਾਉਣ ਲਈ ਕੋਈ ਵੀ ਕੁਰਬਾਨੀ ਕਰਨੀ ਪਵੇ।
ਇਸ ਮੌਕੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ, ਸਤਪਾਲ ਸਿੰਘ ਢੱਟ ਸੇਖੂਪੁਰਾ, ਸਾਬਕਾ ਸਰਪੰਚ ਇਕਬਾਲ ਸਿੰਘ ਤਾਸ਼ਾ, ਗੁਰਤੇਜ਼ਪਾਲ ਸਿੰਘ ਤੂਰ ਸਵੱਦੀ, ਜੱਥੇਦਾਰ ਜਤਿੰਦਰ ਸਿੰਘ ਸਿੱਧਵਾਂ, ਨੌਜਵਾਨ ਆਗੂ ਅਰਵਿੰਦ ਸਿੰਘ ਗੋਲਡੀ ਸ਼ਹਿਰੀਆਂ, ਇੰਦਰਜੀਤ ਸਿੰਘ ਖੰਡਲ, ਮਤਵਾਲ ਸਿੰਘ ਸੇਖੂਪੁਰਾ, ਜਗਦੀਪ ਸਿੰਘ ਵਿੱਕੀ ਆਦਿ ਹਾਜ਼ਰ ਸਨ।
ਟਾਂਡਾ 'ਚ ਅੱਜ ਫਿਰ ਸਾਹਮਣੇ ਆਏ 8 ਕੋਰੋਨਾ ਮਰੀਜ਼
NEXT STORY