ਲੰਬੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੱਡਾ ਸਿਆਸੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਅਗਲੀ ਚੋਣ ਗਿੱਦੜਬਾਹਾ ਤੋਂ ਲੜਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲਗਾਤਾਰ ਮੰਗ ਅਤੇ ਖੇਤਰ ਵਾਸੀਆਂ ਦੀ ਇੱਛਾ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ। ਸੁਖਬੀਰ ਬਾਦਲ ਇਸ ਤੋਂ ਪਹਿਲਾਂ ਵੀ ਗਿੱਦੜਬਾਹਾ ਤੋਂ ਚੋਣ ਲੜ ਚੁੱਕੇ ਹਨ ਅਤੇ ਖੇਤਰ ਨਾਲ ਉਨ੍ਹਾਂ ਦਾ ਦਹਾਕਿਆਂ ਪੁਰਾਣਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦੇ ਲੋਕ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਉਣ ਲਈ ਆਖ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਇਹ ਐਲਾਨ ਕੀਤਾ।
ਇਹ ਵੀ ਪੜ੍ਹੋ : ਗੁਰਵਿੰਦਰ ਸਿੰਘ ਕਤਲ ਕਾਂਡ 'ਚ ਸਨਸਨੀਖੇਜ਼ ਖ਼ੁਲਾਸਾ, ਪੋਸਟਮਾਰਟਮ ਰਿਪੋਰਟ ਨੇ ਉਡਾਏ ਹੋਸ਼
ਪਹਿਲਾਂ ਸੁਖਬੀਰ ਬਾਦਲ ਜਲਾਲਾਬਾਦ ਤੋਂ ਵਿਧਾਇਕ ਰਹੇ ਹਨ, ਜਿਥੋਂ ਉਹ ਕਈ ਵਾਰ ਜਿੱਤੇ ਵੀ ਹਨ। ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਗਿੱਦੜਬਾਹਾ ਤੋਂ ਚੋਣ ਲੜਦੇ ਰਹੇ ਹਨ ਅਤੇ ਗਿੱਦੜਬਾਹਾ ਉਨ੍ਹਾਂ ਦਾ ਗੜ੍ਹ ਕਿਹਾ ਜਾ ਸਕਦਾ ਹੈ। ਵੜਿੰਗ ਕਈ ਵਾਰ ਖੁੱਲ੍ਹੇਆਮ ਚੁਣੌਤੀ ਦੇ ਚੁੱਕੇ ਹਨ ਕਿ ਸੁਖਬੀਰ ਬਾਦਲ ਗਿੱਦੜਬਾਹਾ ਹਲਕੇ ਤੋਂ ਚੋਣ ਲੜ ਕੇ ਵੇਖ ਲੈਣ।
ਇਹ ਵੀ ਪੜ੍ਹੋ : ਬਲਾਕ ਸੰਮਤੀ ਚੋਣਾਂ : ਕਾਂਗਰਸ ਉਮੀਦਵਾਰ ਦੇ ਚੋਣ ਪ੍ਰਚਾਰ ਪੈ ਗਿਆ ਭੜਥੂ, ਚਲੀ ਗਈ ਜਾਨ
ਹੁਣ ਸੁਖਬੀਰ ਬਾਦਲ ਦੇ ਗਿੱਦੜਬਾਹਾ ਦੇ ਚੋਣ ਮੈਦਾਨ ਵਿਚ ਕੁੱਦਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਕਾਲੀ ਦਲ ਨੇ ਗਿੱਦੜਬਾਹਾ ਵਿਚ ਇਕ ਦਫ਼ਤਰ ਵੀ ਖੋਲ੍ਹ ਦਿੱਤਾ ਹੈ, ਜਿਸ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਨੇ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਸਿਆਸੀ ਮਾਹਿਰਾਂ ਮਤਾਬਕ ਗਿੱਦੜਬਾਹਾ ਕਿਸੇ ਸਮੇਂ ਅਕਾਲੀ ਦਲ ਦਾ ਸਭ ਤੋਂ ਮਜ਼ਬੂਤ ਕਿਲ੍ਹਾ ਮੰਨਿਆ ਜਾਂਦਾ ਸੀ, ਇਸ ਲਈ ਸੁਖਬੀਰ ਬਾਦਲ ਦਾ ਇੱਥੋਂ ਚੋਣ ਲੜਨ ਦਾ ਫ਼ੈਸਲਾ ਸਿਆਸੀ ਪੱਧਰ 'ਤੇ ਵੱਡੇ ਬਦਲਾਅ ਲਿਆ ਸਕਦਾ ਹੈ।
ਇਹ ਵੀ ਪੜ੍ਹੋ : ਪ੍ਰਧਾਨਗੀ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਦਰਮਿਆਨ ਰਾਜਾ ਵੜਿੰਗ ਦਾ ਵੱਡਾ ਬਿਆਨ
ਪੰਪ ’ਤੇ ਧੋਖਾਧੜੀ ਦੇ ਦੋਸ਼ 'ਚ ਸੇਲਜ਼ਮੈਨ ਗ੍ਰਿਫ਼ਤਾਰ
NEXT STORY