ਲੌਂਗੋਵਾਲ (ਵਸ਼ਿਸ਼ਟ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਆਕਾਲ ਚਲਾਣੇ 'ਤੇ ਭਾਈ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਬੀਤੇ ਦਿਨੀਂ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਜੇ ਸੁਖਬੀਰ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੀਬੀ ਅਮਰਪਾਲ ਕੌਰ ਦੇ ਚਲਾਣਾ ਕਰ ਜਾਣ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਸਮੁੱਚੇ ਪਰਿਵਾਰ ਅਤੇ ਇਲਾਕੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਕਿਹਾ ਕਿ ਇਹ ਘੜੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਲਈ ਵੱਡੇ ਸੰਕਟ ਦੀ ਘੜੀ ਹੈ।
ਇਸ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਦੁੱਖ ਸਾਂਝਾ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਭਾਈ ਹਰਨਾਮ ਸਿੰਘ ਧੁੰਮਾ, ਬਾਬਾ ਪ੍ਰਦੀਪ ਸਿੰਘ, ਭਾਈ ਦਿਆਲਾ ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਗੋਪਾਲ ਸਿੰਘ ਦਰਦੀ, ਬਿੰਦਰ ਸਿੰਘ ਠੇਕੇਦਾਰ, ਇੰਦਰ ਮੋਹਨ ਸਿੰਘ ਲਖਮੀਰਵਾਲਾ ਨੇ ਵੀ ਹਾਜ਼ਰੀ ਲਵਾਈ।
ਲਾਕਡਾਊਨ ਦੌਰਾਨ ਚੀਫ਼ ਖਾਲਸਾ ਦੀਵਾਨ ਦੇ ਕਰਮਚਾਰੀ ਤਨਖ਼ਾਹਾਂ ਤੋਂ ਵਾਂਝੇ
NEXT STORY