ਪਟਿਆਲਾ (ਮਨਦੀਪ ਜੋਸਨ) : ਵਿਧਾਨ ਸਭਾ ਚੋਣਾਂ ’ਚ ਆਪਣੀ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਸਬੰਧੀ ਚੱਲ ਰਹੀਆਂ ਅਟਕਲਾਂ ’ਤੇ ਭਾਵੇਂ ਲੰਘੇ ਦਿਨ ਝੂੰਦਾਂ ਕਮੇਟੀ ਦੀ ਰਿਪੋਰਟ ਕੋਰ ਕਮੇਟੀ ’ਚ ਪੇਸ਼ ਕਰਨ ਤੋਂ ਬਾਅਦ ਵਿਰਾਮ ਲੱਗ ਗਿਆ ਹੈ। ਇਸ ਦੇ ਬਾਵਜੂਦ ਅਕਾਲੀ ਦਲ ’ਚ ਅੰਦਰ ਖਾਤੇ ਬਵਾਲ ਜਾਰੀ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਕੁਝ ਸਮਾਂ ਪਹਿਲਾਂ ਸਲਾਹ ਸੁਖਬੀਰ ਸਿੰਘ ਬਾਦਲ ਨੂੰ ਭੇਜੀ ਸੀ ਕਿ ਪੰਜਾਬ ’ਚ ਅਕਾਲੀ ਦਲ ਨੂੰ ਮਜ਼ਬੂਤ ਕਰਨ, ਲੋਕਾਂ ਦਾ ਮਨ ਜਿੱਤਣ ਅਤੇ ਸਮੁੱਚੇ ਪੰਥ ਦੀ ਏਕਤਾ ਲਈ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੇ ਅਹੁਦੇਦਾਰਾਂ ਨੂੰ ਆਪਣੇ ਅਹੁਦੇ ਛੱਡ ਦੇਣੇ ਚਾਹੀਦੇ ਹਨ। ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਦੀ ਡਿਊਟੀ ਪੰਥ ’ਚ ਪੂਰਨ ਏਕਤਾ ਲਿਆਉਣ ਲਈ ਲਗਾਉਣੀ ਚਾਹੀਦੀ ਹੈ ਪਰ ਅਜਿਹਾ ਨਹੀਂ ਹੋ ਸਕਿਆ ਹੈ, ਜਿਸ ਕਾਰਨ ਅੰਦਰ ਖਾਤੇ ਅਕਾਲੀ ਦਲ ਦੀ ਅੱਗ ਅਜੇ ਸੁਲਗਦੀ ਰਹੇਗੀ।
ਇਹ ਵੀ ਪੜ੍ਹੋ : ਇਸ ਹਾਲਤ ’ਚ ਹਸਪਤਾਲ ਪਹੁੰਚੇ ਮਹਿਲਾ ਕਾਂਸਟੇਬਲ ਤੇ ਉਸ ਦੇ ਸਾਥੀ ਨੂੰ ਦੇਖ ਡਾਕਟਰਾਂ ਦੇ ਉੱਡੇ ਹੋਸ਼
ਜਗਮੀਤ ਬਰਾੜ ਨੇ ਆਖਿਆ ਕਿ ਇਥੇ ਹੀ ਬੱਸ ਨਹੀਂ, ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ, ਕੋਰ ਕਮੇਟੀ, ਪੀ. ਏ. ਸੀ. ਦੇ ਮੈਂਬਰਾਂ ਸਮੇਤ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਜਥੇਦਾਰਾਂ ਅਤੇ ਸਾਰੀਆਂ ਮੋਹਰੀ ਜਥੇਬੰਦੀਆਂ ਨੂੰ ਆਪਣੇ ਅਸਤੀਫ਼ੇ ਪਾਰਟੀ ਦੇ ਸਕੱਤਰ ਜਨਰਲ ਜਾਂ ਪਾਰਟੀ ਦੇ ਮੁੱਖ ਸਰਪ੍ਰਸਤ ਨੂੰ ਸੌਂਪਣੇ ਚਾਹੀਦੇ ਹਨ ਪਰ ਅਜਿਹਾ ਨਹੀਂ ਹੋਇਆ ਹੈ। ਲੰਘੇ ਪਰਸੋਂ ਹੋਈ ਕੋਰ ਕਮੇਟੀ ਦੀ ਮੀਟਿੰਗ ’ਚ ਅਕਾਲੀ ਦਲ ਦੇ ਕੁਝ ਸੀਨੀਅਰ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਸਿੱਧਾ ਕੋਰ ਕਮੇਟੀ ’ਚ ਰੱਖਣ ’ਤੇ ਸਵਾਲ ਚੁੱਕੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ!
ਉਧਰੋਂ ਜਗਮੀਤ ਬਰਾੜ ਵੱਲੋਂ ਦਿੱਤੇ ਸੁਝਾਅ ਅੱਜ ਬਾਹਰ ਆਉਣ ਨਾਲ ਅਕਾਲੀ ਦਲ ਵਿਚ ‘ਸਭ ਅੱਛਾ ਨਹੀਂ’ ਦੇ ਸੰਕੇਤ ਦੇ ਰਹੇ ਹਨ। ਬਰਾੜ ਨੇ ਇਹ ਵੀ ਕਿਹਾ ਸੀ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 1973 ਨੂੰ 11 ਮੈਂਬਰੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਅਨੰਦਪੁਰ ਸਾਹਿਬ ਦਾ ਮੂਲ ਮਤਾ ਆਉਣ ਵਾਲੇ 25 ਸਾਲਾਂ ਦਾ ਮੁੱਖ ਏਜੰਡਾ ਹੋਣਾ ਚਾਹੀਦਾ ਹੈ। ਮਤਾ ਪਾਸ ਹੋਏ ਨੂੰ 49 ਸਾਲ ਹੋ ਗਏ ਹਨ। ਅਸੀਂ ਸਿੱਖਾਂ ਦੇ ਇਸ ਪਵਿੱਤਰ ਅਤੇ ਮੁੱਦੇ ਆਧਾਰਿਤ ਏਜੰਡੇ ’ਤੇ ਇਕ ਇੰਚ ਵੀ ਅੱਗੇ ਨਹੀਂ ਵਧੇ।
ਇਹ ਵੀ ਪੜ੍ਹੋ : ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ
ਬਰਾੜ ਨੇ 3 ਕਾਰਜਕਾਰੀ ਪ੍ਰਧਾਨ ਬਣਾਉਣ ਦਾ ਵੀ ਦਿੱਤਾ ਸੀ ਸੁਝਾਅ
ਅਕਾਲੀ ਨੇਤਾ ਜਗਮੀਤ ਸਿੰਘ ਬਰਾੜ ਨੇ ਸੁਖਬੀਰ ਸਿੰਘ ਬਾਦਲ ਨੂੰ ਮਾਝਾ, ਮਾਲਵਾ ਅਤੇ ਦੋਆਬਾ ਪੱਟੀ ’ਚੋਂ 3 ਕਾਰਜਕਾਰੀ ਪ੍ਰਧਾਨਾਂ ਦਾ ਐਲਾਨ ਕਰਨ ਦੀ ਸਲਾਹ ਵੀ ਦਿੱਤੀ ਸੀ। ਇਸ ਦੇ ਨਾਲ ਹੀ ਕਿਹਾ ਸੀ ਕਿ ਸਾਨੂੰ ਤੁਰੰਤ 11 ਮੈਂਬਰੀ ਸੰਸਦੀ ਬੋਰਡ ਦਾ ਗਠਨ ਕਰਨਾ ਚਾਹੀਦਾ ਹੈ ਪਰ ਅਜਿਹਾ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਗੈਂਗਸਟਰ ਭਾਰੀ ਅਸਲੇ ਸਣੇ ਕਾਬੂ, ਪੁਲਸ ਵਰਦੀ ਵੀ ਹੋਈ ਬਰਾਮਦ
ਪਾਰਟੀ ਦੇ ਪ੍ਰਧਾਨ ਦਾ ਕਾਰਜਕਾਲ ਵੱਧ ਤੋਂ ਵੱਧ 10 ਸਾਲ ਹੋਣਾ ਚਾਹੀਦੈ
ਜਗਮੀਤ ਸਿੰਘ ਬਰਾੜ ਨੇ ਇਹ ਵੀ ਸਲਾਹ ਦਿੱਤੀ ਸੀ ਕਿ ਪਾਰਟੀ ਦੇ ਪ੍ਰਧਾਨ ਦਾ ਕਾਰਜਕਾਲ ਕਿਸੇ ਵੀ ਹਾਲਤ ’ਚ 10 ਸਾਲ ਤੋਂ ਵੱਧ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਪੰਥਕ ਏਕਤਾ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਜਾਵੇ, ਜੋ ਮਹੱਤਵਪੂਰਨ ਆਗੂ ਜੋ ਸਾਨੂੰ ਛੱਡ ਕੇ ਚਲੇ ਗਏ ਹਨ, ਵਾਪਸ ਘਰ ਪਰਤ ਸਕਦੇ ਹਨ। ਮੈਂ ਤੁਹਾਨੂੰ ਅਤੇ ਪੰਥ ਨੂੰ ਕੁਝ ਨਾਂ ਸੁਝਾਉਂਦਾ ਹਾਂ ਜਿਵੇਂ ਕਿ ਰਵਿੰਦਰ ਸਿੰਘ ਸਾਬਕਾ ਸਪੀਕਰ, ਸੁਖਦੇਵ ਸਿੰਘ ਢੀਂਡਸਾ, ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ, ਬਲਵੰਤ ਸਿੰਘ ਰਾਮੂਵਾਲੀਆ, ਬਰਨਾਲਾ ਪਰਿਵਾਰ, ਤਲਵੰਡੀ ਪਰਿਵਾਰ, ਟੌਹੜਾ ਸਾਹਿਬ ਦੀ ਵਿਰਾਸਤ, ਸੁਖਦੇਵ ਸਿੰਘ ਭੌਰ, ਮਰਹੂਮ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ, ਦਿੱਲੀ ਦੇ ਸਰਨਾ ਪਰਿਵਾਰ, ਮਨਜੀਤ ਸਿੰਘ ਜੀ. ਕੇ. ਅਤੇ ਹੋਰ ਬਹੁਤ ਸਾਰੇ ਅਕਾਲੀ ਨੇਤਾਵਾਂ ਨੂੰ ਨਾਲ ਮਿਲਾਉਣਾ ਚਾਹੀਦਾ ਹੈ ਪਰ ਅਜਿਹਾ ਅਜੇ ਸੰਭਵ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਆਉਣ ਵਾਲੇ ਦਿਨ ਅਕਾਲੀ ਦਲ ਲਈ ਚੰਗੇ ਨਜ਼ਰ ਨਹੀਂ ਆ ਰਹੇ।
ਇਹ ਵੀ ਪੜ੍ਹੋ : ਕਾਂਗਰਸ ਦਾ ‘ਆਪ’ ’ਤੇ ਵੱਡਾ ਹਮਲਾ, ਕਿਹਾ ਕੇਜਰੀਵਾਲ ਨੂੰ ਜ਼ੈੱਡ ਪਲੱਸ ਸੁਰੱਖਿਆ ਲਈ ਦੱਸਿਆ ਪੰਜਾਬ ਦਾ ਕਨਵੀਨਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਅੰਮ੍ਰਿਤਸਰ ਵਿਖੇ ਐਡੀਸ਼ਨਲ SHO ਨਰਿੰਦਰ ਸਿੰਘ ਗ੍ਰਿਫ਼ਤਾਰ, ਲੁਧਿਆਣਾ ਬਲਾਸਟ ਮਾਮਲੇ ਨਾਲ ਜੁੜੇ ਤਾਰ
NEXT STORY