ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਪਾਰਲੀਮੈਂਟ ਹਾਊਸ ਅੰਦਰ ਹੋਈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਅੱਜ ਹੀ ਦਿੱਲੀ ਦੌਰੇ 'ਤੇ ਗਏ ਸਨ, ਜਿਸ ਦੌਰਾਨ ਉਨ੍ਹਾਂ ਨੇ ਅੱਜ ਪਾਰਲੀਮੈਂਟ ਭਵਨ ਵਿਚ ਸਥਿਤ ਪੀ. ਐੱਮ. ਰੂਮ ਵਿਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
ਇਸ ਮੀਟਿੰਗ ਨੂੰ ਸਿਰਫ ਰਸਮੀ ਮੁਲਾਕਾਤ ਮੰਨਣਾ ਜਲਦਬਾਜ਼ੀ ਹੋਵੇਗੀ, ਖਾਸ ਕਰਕੇ ਉਸ ਸਮੇਂ ਜਦੋਂ ਪੰਜਾਬ ਦੀ ਸਿਆਸਤ 2027 ਦੀਆਂ ਵਿਧਾਨ ਸਭਾ ਚੋਣਾਂ ਵੱਲ ਵੱਧ ਰਹੀ ਹੈ। ਹਾਲਾਂਕਿ ਮੁਲਾਕਾਤ ਦੇ ਏਜੰਡੇ ਦੀ ਅਧਿਰਾਕਤ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ ਪਰ ਆਖਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਹੋਈ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ ਦੇ ਕੱਟੇ ਜਾਣਗੇ ਕਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
NEXT STORY