ਲੁਧਿਆਣਾ (ਪਾਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਅਕਾਲੀ ਜੱਥਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਡੰਗ ਨੇ ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਮੁਲਾਕਾਤ ਕੀਤੀ।ਇਸ ਮੌਕੇ ਅਕਾਲੀ ਆਗੂਆਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ 13 ਸੀਟਾਂ 'ਤੇ ਆਪਣੀ ਜਿੱਤ ਹਾਸਲ ਕਰੇਗਾ। ਇਸ ਲਈ ਸਮੂਹ ਅਕਾਲੀ ਦਲ ਦਾ ਹਰ ਇਕ ਵਰਕਰ ਅਕਾਲੀ ਦਲ ਨੂੰ ਜਿਤਾਉਣ ਲਈ ਪਬਾਂ ਭਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਜੋ ਲੋਕਾਂ ਨਾਲ ਚੋਣਾਂ ਵਿਚ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਕੋਈ ਵੀ ਵਾਅਦਾ 21 ਮਹੀਨੇ ਦਾ ਸਮਾਂ ਨਿਕਲਣ ਤੋਂ ਬਾਅਦ ਵੀ ਪੂਰਾ ਨਹੀਂ ਹੋਇਆ। ਜਿਸ ਲਈ ਪੰਜਾਬ ਦਾ ਹਰ ਇਕ ਨਿਵਾਸੀ ਕਾਂਗਰਸ ਤੋਂ ਬਗਾਵਤ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਲੋਕ ਸਭਾ ਚੋਣਾਂ ਦਾ ਰਾਹ ਵੇਖ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਹਾਨਗਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਵੱਡੇ ਪੱਧਰ 'ਤੇ ਜਿੱਤ ਹਾਸਲ ਕਰਾਉਣ ਲਈ ਘਰ ਘਰ ਵਿਚ ਜਾ ਕੇ ਅਕਾਲੀ ਦਲ ਦਾ ਝੰਡਾ ਲਹਿਰਾ ਰਹੇ ਹਨ। ਇਸ ਮੋਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਅਹੁਦੇਦਾਰਾਂ ਵਲੋਂ ਦਿੱਤੇ ਗਏ ਭਰੋਸੇ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਸਮੂਹ ਵਰਕਰ ਸਾਹਿਬਾਨ ਆਪਣੀ ਕਮਰ ਕਸ ਲੈਣ। ਪੰਜਾਬ ਵਿਚ ਜੋ ਕਾਂਗਰਸੀ ਆਗੂਆਂ ਨੇ ਅਕਾਲੀ ਦਲ ਦੇ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਹੈ। ਉਸ ਦਾ ਜਵਾਬ ਆਉਣ ਵਾਲੇ ਸਾਲਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਮੁੱਲ ਮੋੜਿਆ ਜਾਵੇਗਾ। ਇਸ ਮੌਕੇ ਅਕਾਲੀ ਵਰਕਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੋਕੇ ਹੋਰਨਾਂ ਤੋਂ ਇਲਾਵਾ ਗੁਰਿੰਦਰਪਾਲ ਸਿੰਘ ਪੱਪੂ, ਬਾਬਾ ਅਜੀਤ ਸਿੰਘ ਹਾਜਰ ਸਨ।
ਬਰਨਾਲਾ ਰੈਲੀ : ਪੰਡਾਲ ’ਚ ਲਾਈਆਂ 20 ਹਜ਼ਾਰ ਕੁਰਸੀਆਂ
NEXT STORY