ਲੁਧਿਆਣਾ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਸਟਿਸ ਰਣਜੀਤ ਸਿੰਘ ਦੀ ਪਟੀਸ਼ਨ ਦੇ ਮਾਮਲੇ 'ਚ ਕੋਈ ਸੰਮਨ ਜਾਰੀ ਨਹੀਂ ਹੋਇਆ ਹੈ ਅਤੇ ਇਹ ਸਾਰਾ ਸਿਆਸੀ ਡਰਾਮਾ ਕੀਤਾ ਜਾ ਰਿਹਾ ਹੈ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਸੰਮਨ ਭੇਜਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਜਿਸ਼ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਜਨਤਾ ਦਾ ਧਿਆਨ ਭਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਅਜਿਹੇ ਕੰਮ ਕਰ ਰਹੀ ਹੈ। ਕੈਪਟਨ ਦੇ ਨਾਲ-ਨਾਲ ਸੁਖਬੀਰ ਬਾਦਲ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਨੂੰ ਵੀ ਪਾਕਿਸਤਾਨ ਵਾਲੇ ਬਿਆਨ 'ਤੇ ਨਿਸ਼ਾਨੇ 'ਤੇ ਲਿਆ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਪਾਇਲ ਵਿਧਾਨ ਸਭਾ ਹਲਕੇ 'ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ, ਜਿੱਥੇ ਉਨ੍ਹਾਂ ਨੇ ਵਰਕਰਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ।
ਇੰਟਰਨੈੱਟ 'ਤੇ ਭਾਸ਼ਾ ਫੈਲਾਉਂਦੀ ਵਿਕੀਪੀਡੀਆ ਪੰਜਾਬੀ ਫੌਜ
NEXT STORY